corona peak positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਮਹਾਮਾਰੀ ਨੂੰ ਲੈ ਕੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਉਪਰਾਲੇ ਵੀ ਨਾਕਾਮ ਸਾਬਿਤ ਹੁੰਦੇ ਨਜ਼ਰ ਆ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ‘ਤੇ ਗੌਰ ਕਰੀਏ ਤਾਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਕੋਰੋਨਾ ਨੇ ਰਫਤਾਰ ਫੜੀ ਹੈ। ਇੱਥੇ ਦੱਸਦਿਆ ਚੱਲਦੇ ਹਾਂ ਕਿ ਜੁਲਾਈ ਮਹੀਨੇ ਦੌਰਾਨ ਜ਼ਿਲ੍ਹੇ ‘ਚ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ ਜਿੱਥੇ 3211ਸੀ ਅਤੇ 89 ਲੋਕਾਂ ਨੇ ਦਮ ਤੋੜਿਆ ਸੀ, ਉੱਥੇ ਸਤੰਬਰ ਮਹੀਨੇ ਦੌਰਾਨ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 13,297 ਤੱਕ ਪਹੁੰਚ ਗਿਆ ਹੈ ਅਤੇ 509 ਲੋਕਾਂ ਨੇ ਦਮ ਤੋੜ ਦਿੱਤਾ ਹੈ। ਦੱਸ ਦੇਈਏ ਕਿ ਜੁਲਾਈ ਮਹੀਨੇ ਤੋਂ ਬਾਅਦ ਪਿਛਲੇ 38 ਦਿਨਾਂ ਦੌਰਾਨ 8990 ਲੋਕ ਪਾਜ਼ੀਟਿਵ ਆ ਚੁੱਕੇ ਹਨ ਅਤੇ 420 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ ਮਹਾਨਗਰ ‘ਚ ਕੋਰੋਨਾ ਦਾ ਪੀਕ ਦੌਰ ਚੱਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸਤੰਬਰ ਮਹੀਨੇ ਦੌਰਾਨ ਵੀ ਅੰਕੜਾ ਹੋਰ ਵੱਧ ਸਕਦਾ ਹੈ।
ਭਾਵੇ ਮਹਾਮਾਰੀ ਦੀ ਰਫਤਾਰ ਦੇਖ ਪ੍ਰਸ਼ਾਸਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਵੇ ਕਿ ਇੱਥੇ ਐਂਬੂਲੈਂਸ ਰਾਹੀਂ ਰੋਜ਼ਾਨਾ ਇਕ ਹਜ਼ਾਰ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਹਾਲੇ 6 ਦਿਨ ਪਹਿਲਾਂ ਹੀ ਇੱਥੇ ਇਹ ਨਵੀਂ ਐਂਬੂਲੈਂਸ ਬੱਸ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਤੱਕ ਬਸਤੀ ਜੋਧੇਵਾਲ, ਸਲੇਮ ਟਾਬਰੀ ਸਮੇਤ ਕਈ ਹੋਰ ਥਾਵਾਂ ‘ਤੇ 1100 ਲੋਕਾਂ ਦਾ ਚੈਕਅਪ ਕੀਤਾ ਗਿਆ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਦੱਸਿਆ ਹੈ ਕਿ ਕੋਰੋਨਾਵਾਇਰਸ ਨੂੰ ਕੰਟਰੋਲ ਕਰਨ ਲਈ ਜਿਆਦਾ ਤੋਂ ਜਿਆਦਾ ਸੈਂਪਲਿੰਗ ਜ਼ਰੂਰੀ ਹੈ। ਟੈਸਟਿੰਗ ਬੱਸ ਰਾਹੀਂ ਜਲਦੀ ਟੈਸਟ ਹੋ ਰਹੇ ਹਨ।