ludhiana fire textile factory: ਲੁਧਿਆਣਾ (ਤਰਸੇਮ ਭਾਰਦਵਾਜ): ਸ਼ਹਿਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦ ਇੱਥੇ ਫੋਕਲ ਪੁਆਇੰਟ ਪੇਜ 6 ‘ਚ ਸਥਿਤ ਇਕ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਦੁਪਹਿਰ ਦੇ ਸਮੇਂ ਵਾਪਰਿਆਂ। ਹਾਦਸਾ ਵਾਪਰਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਪਹੁੰਚੀਆਂ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਾਣਕਾਰੀ ਮਿਲੀ ਹੈ ਕਿ ਹਾਦਸੇ ਦੌਰਾਨ ਫੈਕਟਰੀ ਦੇ ਅੰਦਰ ਕਾਫੀ ਸਾਮਾਨ ਸੜ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਦੱਸਣਯੋਗ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।