Ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਅੱਜ ਜ਼ਿਲ੍ਹੇ ‘ਚੋਂ 263 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 13 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ 26 ਮਾਮਲੇ ਬਾਹਰਲੇ ਜ਼ਿਲ੍ਹਿਆਂ ਦੇ ਵੀ ਇੱਥੇ ਪਾਜ਼ੀਟਿਵ ਪਾਏ ਗਏ ਹਨ ਅਤੇ 2 ਕੋਰੋਨਾ ਪੀੜਤ ਮਰੀਜ਼ਾਂ ਨੇ ਇੱਥੇ ਦਮ ਤੋੜਿਆ ਹੈ। ਇਸ ਦੌਰਾਨ ਰਾਹਤ ਭਰੀ ਇਹ ਖਬਰ ਵੀ ਸਾਹਮਣੇ ਆਈ ਹੈ ਕਿ ਹੁਣ ਤੱਕ 10208 ਲੋਕ ਸਿਹਤਯਾਬ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 12565 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 535 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1358 ਤੱਕ ਪਹੁੰਚ ਚੁੱਕੀ ਹੈ ਅਤੇ 139 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਮਹਾਨਗਰ ‘ਚ ਹੁਣ ਤੱਕ 1,74,319 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ ਆਰ.ਟੀ.ਪੀ.ਸੀ.ਆਰ-130390, ਐਂਟੀਜਨ-43270 ਅਤੇ ਟਰੂਨੈਂਟ 659 ਹਨ।
ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਮਹਾਨਗਰ ਦੇ ਅਧੀਨ ਆਉਣ ਵਾਲੇ ਇਲਾਕੇ ਜਗਰਾਓ ‘ਚ ਹੁਣ ਤੱਕ 417 ਪੀੜਤਾਂ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਜਦਕਿ 13 ਮੌਤਾਂ ਹੋਈਆਂ ਹਨ, ਰਾਏਕੋਟ ‘ਚ 187 ਮਰੀਜ਼ਾ ਪਾਜ਼ੀਟਿਵ ਅਤੇ 5 ਮੌਤਾਂ, ਖੰਨਾ ‘ਚ 390 ਪਾਜ਼ੀਟਿਵ ਮਰੀਜ਼ ਅਤੇ 22 ਮੌਤਾਂ, ਸਮਰਾਲਾ 173 ਪਾਜ਼ੀਟਿਵ ਮਰੀਜ਼ ਅਤੇ 9 ਮੌਤਾਂ, ਪਾਇਲ ‘ਚ 219 ਪਾਜ਼ੀਟਿਵ ਮਰੀਜ਼ ਅਤੇ 10 ਮੌਤਾਂ ਅਤੇ ਲੁਧਿਆਣਾ ਸ਼ਹਿਰ ‘ਚ 11179 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਦਕਿ 476 ਮੌਤਾਂ ਹੋਈਆਂ ਹਨ।