CRPF team central jail: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ਦੀ ਕੇਂਦਰੀ ਜੇਲ ‘ਚ ਮੋਬਾਇਲ ਫੋਨ ਮਿਲਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਫਿਰ ਇੱਥੇ ਪੁਲਿਸ ਅਤੇ ਸੀ.ਆਰ.ਪੀ.ਐੱਫ ਟੀਮ ਸਰਚ ਮੁਹਿੰਮ ਸ਼ੁਰੂ ਕੀਤੀ ਸੀ, ਇਸ ਦੌਰਾਨ 6 ਕੈਦੀਆਂ ਤੋਂ 7 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਥਾਣਾ ਡੀਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਏ.ਐੱਸ.ਆਈ ਹਰਦਿਆਲ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਪਹਿਚਾਣ ਦੀਪਕ ਰਾਣਾ , ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਜਸਬੀਰ ਸਿੰਘ, ਪਵਨ ਕੁਮਾਰ, ਬਬਲੂ ਪਾਂਡੇ , ਜੋਗਿੰਦਰ ਸਿੰਘ ਜੀਤਾ ਦੇ ਨਾਂ ਨਾਲ ਹੋਈ ਹੈ। ਉਕਤ ਮਾਮਲਾ ਸਹਾਇਕ ਜੇਲ ਸੁਪਰਡੈਂਟ ਪ੍ਰਦੁਮਨ ਕੁਮਾਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਦੱਸਿਆ ਹੈ ਕਿ 8 ਸਤੰਬਰ ਨੂੰ ਜੇਲ ‘ਚ ਹੋਈ ਚੈਕਿੰਗ ਦੌਰਾਨ ਉਕਤ ਦੋਸ਼ੀਆਂ ਦੇ ਕਬਜ਼ੇ ‘ਚੋਂ 7 ਮੋਬਾਇਲ ਫੋਨ ਬਰਾਮਦ ਹੋਏ, ਜਿਨ੍ਹਾਂ ਨੇ ਵੱਖ ਵੱਖ ਥਾਵਾਂ ‘ਤੇ ਛੁਪਾ ਕੇ ਰੱਖੇ ਹੋਏ ਸੀ।