Rahul Gandhi Attacks Modi Govt: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ ਲਈ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ Covid-19 ਦੇ ਵੱਧਦੇ ਮਾਮਲਿਆਂ, ਆਰਥਿਕਤਾ ਵਿੱਚ ਤੇਜ਼ ਗਿਰਾਵਟ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਕਾਂਗਰਸੀ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੋਰੋਨਾ ਵਾਇਰਸ ਵਿਰੁੱਧ ‘ਯੋਜਨਾਬੱਧ ਲੜਾਈ’ ਨੇ ਭਾਰਤ ਨੂੰ ਰਸਾਤਲ ਵਿੱਚ ਧੱਕ ਦਿੱਤਾ ਹੈ।
ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਕੋਵਿਡ ਖਿਲਾਫ ਮੋਦੀ ਸਰਕਾਰ ਦੀ ‘ਯੋਜਨਾਬੱਧ ਲੜਾਈ ’ਨੇ ਭਾਰਤ ਨੂੰ ਰਸਾਤਲ ਵਿੱਚ ਪਹੁੰਚ ਦਿੱਤਾ ਹੈ: GDP ਵਿੱਚ ਇਤਿਹਾਸਕ 24 ਫੀਸਦ ਦੀ ਗਿਰਾਵਟ, 12 ਕਰੋੜ ਨੌਕਰੀਆਂ ਚਲੀਆਂ ਗਈਆਂ, 15.5 ਲੱਖ ਕਰੋੜ ਰੁਪਏ ਦਾ ਵਾਧੂ ਫਸਿਆ ਕਰਜ਼, ਦੁਨੀਆ ਭਰ ਵਿੱਚ ਸਭ ਤੋਂ ਵੱਧ ਕੋਰੋਨਾ ਕੇਸ ਅਤੇ ਮੌਤਾਂ ਹਨ, ਪਰ ਭਾਰਤ ਸਰਕਾਰ ਅਤੇ ਮੀਡੀਆ ਲਈ, ‘ਸਭ ਚੰਗਾ ਸੀ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚੀਨ ਦੇ ਮੁੱਦੇ ‘ਤੇ ਸਰਕਾਰ ਦਾ ਘਿਰਾਓ ਕੀਤਾ ਸੀ। ਰਾਹੁਲ ਨੇ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਚੀਨ ਨੂੰ ਸਾਡੀ ਧਰਤੀ ਤੋਂ ਬਾਹਰ ਲਿਜਾਣ ਦੀ ਜ਼ਿੰਮੇਵਾਰੀ ਲੈਣ ਤੋਂ ਪਰਹੇਜ਼ ਕਰ ਰਹੀ ਹੈ। ਰਾਹੁਲ ਨੇ ਟਵੀਟ ਕੀਤਾ, ‘ਚੀਨ ਨਾਲ ਗੱਲਬਾਤ ਸਿਰਫ ਮਾਰਚ 2020 ਦੀ ਸਥਿਤੀ ਬਹਾਲ ਕਰਨ ਬਾਰੇ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਨੇ ਚੀਨ ਨੂੰ ਸਾਡੀ ਧਰਤੀ ਤੋਂ ਬਾਹਰ ਲਿਜਾਣ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ‘ਗੱਲਾਂ’ ਬੇਕਾਰ ਹਨ।’