Mother commits suicide : ਜਲੰਧਰ ਸ਼ਹਿਰ ਦੇ ਕੈਂਟ ਇਲਾਕੇ ਵਿੱਚ ਇਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਦੀ ਤਿੰਨ ਸਾਲ ਦੀ ਧੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਹ ਡਿਪ੍ਰੈਸ਼ਨ ’ਚ ਚਲੀ ਗਈ ਸੀ। ਇਸ ਤੋਂ ਬਾਅਦ ਉਸ ਨੇ ਇਸੇ ਮਾਨਸਿਕ ਤਣਾਅ ਦੇ ਚੱਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕਾ ਦੀ ਪਛਾਣ ਰਾਜਕੁਮਾਰੀ ਵਜੋਂ ਹੋਈ ਹੈ। ਔਰਤ ਦਾ ਪਤੀ ਫੌਜ ਵਿੱਚ ਇੱਥੇ ਹੀ ਤਾਇਨਾਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਐੱਸਐੱਚਓ ਰਾਮਪਾਲ ਦੀ ਅਗਵਾਈ ਵਿੱਚ ਪੁਲਿਸ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਔਰਤ ਦੇ ਦੋ ਬੱਚੇ ਹਨ ਅਤੇ ਉਹ ਐੱਮਈਐੱਸ ਕੁਆਰਟਰ ਵਿੱਚ ਰਹਿੰਦੀ ਸੀ। ਉਸ ਦੀ ਤਿੰਨ ਸਾਲ ਦੀ ਬੇਟੀ ਦੀ ਰਿਪੋਰਟ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਨਾਲ ਉਹ ਕਾਫੀ ਤਣਾਅ ਵਿੱਚ ਆ ਗਈ ਅਤੇ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਥਾਣਾ ਕੈਂਟ ਦੀ ਪੁਲਿਸ ਧਾਰਾ 174 ਅਧੀਨ ਮਾਮਲੇ ’ਤੇ ਕਾਰਵਾਈ ਕਰ ਰਹੀ ਹੈ।