Ludhiana Corona Positive Cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਲੁਧਿਆਣਾ ‘ਚ 470 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ 435 ਲੁਧਿਆਣਾ ਦੇ ਅਤੇ 35 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ ਅੱਜ 16 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 13 ਲੁਧਿਆਣਾ ਦੀਆਂ ਹਨ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੌਰਾਨ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ ਕਿ ਅੱਜ ਤੱਕ 10832 ਲੋਕ ਭਾਵ 80 ਫੀਸਦੀ ਲੋਕ ਠੀਕ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 13445 ਤੱਕ ਪਹੁੰਚ ਚੁੱਕੀ ਹੈ ਜਦਕਿ 571 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 1456 ਤੱਕ ਪਹੁੰਚ ਗਈ ਹੈ ਜਦਕਿ 151 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਨਗਰ ‘ਚੋਂ ਹੁਣ ਤੱਕ 1,89,364 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਆਰ.ਟੀ.ਪੀ.ਸੀ.ਆਰ- 134780, ਐਂਟੀਜਨ 53864 ਅਤੇ ਟਰੂਨੈਂਟ 720 ਆਦਿ ਸ਼ਾਮਿਲ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 445 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 14 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 193 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 401 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 183 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 9 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 232 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 11991 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 505 ਮੌਤਾਂ ਹੋ ਚੁੱਕੀਆਂ ਹਨ।