The state government : ਪੰਜਾਬ ਸਰਕਾਰ ਨੇ ਸੂਬੇ ‘ਚ ਕੋਵਿਡ ਦੇ ਹਾਲਾਤ ਦੇ ਮੱਦੇਨਜ਼ਰ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਅਗਲੇ 31 ਮਾਰਚ 2020 ਤਕ ਰੋਕ ਲਗਾ ਦਿੱਤੀ ਹੈ। ਰਾਜ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਸਾਰੇ ਵਿਭਾਗ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਸਰਕਾਰ ਦੇ ਇਸ ਫੈਸਲੇ ਤੋਂ ਜਾਣੂ ਕਰਵਾਇਆ ਗਿਆ ਹੈ।
ਪਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਪਿਛਲੀ 17 ਜੁਲਾਈ ਨੂੰ ਸਾਰੇ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ‘ਚ ਅਧਿਕਾਰੀਆਂ, ਕਰਮਚਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਪਿਛਲੀ 31 ਅਗਸਤ 2020 ਤੱਕ ਪੂਰੇ ਕਰ ਲੈਣ ਦੀ ਹਦਾਇਤ ਦਿੱਤੀ ਸੀ ਪਰ ਸੂਬਾ ਸਰਕਾਰ ਨੇ ਦੇਖਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਵੀ ਕਈ ਵਿਭਾਗਾਂ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਕਰਨ ਦਾ ਸਿਲਸਿਲਾ ਜਾਰੀ ਹੈ।
ਚਿੱਠੀ ‘ਚ ਲਿਖਿਆ ਗਿਆ ਹੈ ਕਿ ਕੋਰੋਨਾ ਦੇ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਦੇ ਹੁਕਮ ‘ਤੇ ਹੁਣ 31 ਮਾਰਚ 202 ਤਕ ਸਰਕਾਰੀ ਵਿਭਾਗਾਂ ਤੇ ਤਬਾਦਲੇ ਤੇ ਤਾਇਨਾਤੀਆਂ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਜੇਕਰ ਕਿਸੇ ਕਾਰਨ ਕੋਈ ਤਬਾਦਲਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਇਸ ਬਾਰੇ ਪਰਸਨਲ ਵਿਭਾਗ ਜ਼ਰੀਏ ਮੁੱਖ ਮੰਤਰੀ ਤੋਂ ਇਜਾਜ਼ਤ ਲੈਣੀ ਪਵੇਗੀ।