Police personnel suspended tomato theft: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਜਲੰਧਰ ਬਾਈਪਾਸ ਸਥਿਤ ਸਬਜ਼ੀ ਮੰਡੀ ‘ਚ ਰਾਤ ਨੂੰ ਟਮਾਟਰ ਚੋਰੀ ਕਰਨ ਵਾਲੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੇ ਨਾਂ ਹਾਲੇ ਤੱਕ ਸਾਹਮਣੇ ਨਹੀਂ ਆਏ ਹਨ। ਪੁਲਿਸ ਉਕਤ ਸੀ.ਸੀ.ਟੀ.ਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਦੀ ਸਬਜ਼ੀ ਮੰਡੀ ‘ਚ ਰੱਖੇ ਟਮਾਟਰਾਂ ਦੇ ਕ੍ਰੇਟਸ ‘ਚ 1 ਪੁਲਸ ਮੁਲਾਜ਼ਮ ਬੇਖੌਫ ਹੋ ਕੇ ਟਮਾਟਰ ਚੋਰੀ ਕਰਕੇ ਪਲਾਸਟਿਕ ਦੇ ਲਿਫਾਫੇ ‘ਚ ਭਰਨ ਤੋਂ ਬਾਅਦ ਕੁਝ ਹੀ ਦੂਰ ਖੜ੍ਹੇ ਇਕ ਹੋਰ ਪੁਲਸ ਮੁਲਾਜ਼ਮ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਫੂਚੱਕਰ ਹੋ ਜਾਂਦੇ ਹਨ। ਇਸ ਘਟਨਾ ਦੀ ਜਾਣਕਾਰੀ ਜਿਵੇਂ ਹੀ ਐੱਸ.ਐੱਚ.ਓ ਬਸਤੀ ਜੋਧੇਵਾਲ ਅਰਸ਼ਪ੍ਰੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਅਜਿਹੇ ਮੁਲਾਜ਼ਮਾਂ ਦੀ ਨਿੰਦਾ ਕੀਤੀ ਅਤੇ ਕਿਹਾ ਜੋ ਵੀ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਘਟਨਾ 10 ਸਤੰਬਰ ਦੀ ਰਾਤ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਫੁਟੇਜ ਜਦੋਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਤਰੁੰਤ ਸਸਪੈਂਡ ਕਰਨ ਦਾ ਹੁਕਮ ਦੇ ਦਿੱਤਾ ਸੀ।