ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਅੱਜ ਖਤਰਨਾਕ ਕੋਰੋਨਾਵਾਇਰਸ ਦੇ 452 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 415 ਲੁਧਿਆਣਾ ਦੇ ਅਤੇ ਬਾਕੀ 37 ਸੈਂਪਲ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਅੱਜ ਜ਼ਿਲ੍ਹੇ ‘ਚ 10 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 6 ਲੁਧਿਆਣਾ ਦੇ ਅਤੇ ਬਾਕੀ 4 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ 13,860 ਤੱਕ ਪਹੁੰਚ ਚੁੱਕੀ ਹੈ ਜਦਕਿ 577 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ 1938 ਸਰਗਰਮ ਮਾਮਲੇ ਹਨ ਤੇ ਇਨ੍ਹਾਂ ਸਰਗਰਮ ਮਾਮਲਿਆਂ ‘ਚੋਂ 978 ਮਰੀਜ਼ ਹੋਮ ਆਈਸੋਲੇਟ ਹਨ, ਜਿਨ੍ਹਾਂ ‘ਚੋਂ 148 ਸਰਕਾਰੀ ਤੇ 403 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1493 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 219 ਸਰਗਰਮ ਮਾਮਲੇ ਹਨ ਤੇ 155 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 1,94,581 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਆਰ.ਟੀ.ਪੀ.ਸੀ.ਆਰ- 136353, ਐਂਟੀਜਨ 57484 ਅਤੇ ਟਰੂਨੈਂਟ 744 ਆਦਿ ਸ਼ਾਮਿਲ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 461 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 16 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 196 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 411 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 187 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 10 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 232 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 12373 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 508 ਮੌਤਾਂ ਹੋ ਚੁੱਕੀਆਂ ਹਨ।