449 New cases of Corona : ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਸ਼ਹਿਰ ਵਿੱਚ ਅੱਜ ਐਤਵਾਰ ਨੂੰ ਕੋਰੋਨਾ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸ਼ਹਿਰ ਵਿੱਚ ਅੱਜ ਕੋਰੋਨਾ ਦੇ 449 ਪਾਜ਼ੀਟਿਵ ਮਾਮਲੇ ਸਾਹਮਣਏ ਆਏ ਹਨ ਅਤੇ ਸੈਕਟਰ-47 ਦੇ ਇੱਕ 56 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਥੇ ਹੀ ਸ਼ਹਿਰ ਦੇ 306 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸ਼ਹਿਰ ਵਿੱਚ 7991 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉਥੇ ਹੀ 5170 ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 2728 ਮਾਮਲੇ ਐਕਟਿਵ ਹਨ। ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਨੇ ਛੇ ਲੋਕਾਂ ਦੀ ਜਾਨ ਲਈ। ਮਲੋਆ ਦੇ ਰਹਿਣ ਵਾਲੇ 59 ਸਾਲਾ ਬਜ਼ੁਰਗ, ਸੈਕਟਰ-56 ਦੇ 66 ਸਾਲਾ ਬਜ਼ੁਰਗ, ਸੈਕਟਰ-39 ਦੇ 54 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਬਹਿਲਾਨਾ ਦੀ ਰਹਿਣ ਵਾਲੀ 48 ਸਾਲਾ ਔਰਤ, ਮਲੋਆ ਦੇ ਰਹਿਣ ਵਾਲੇ 43 ਸਾਲਾ ਵਿਅਕਤੀ, ਧਨਾਸ ਦੀ 17 ਸਾਲਾ ਕੋਰੋਨਾ ਪੀੜਤ ਲੜਕੀ ਨੇ ਦਮ ਤੋੜ ਦਿੱਤਾ।
ਉਧਰ ਮੋਹਾਲੀ ਵਿੱਚ ਕੋਰੋਨਾ ਦੇ 296 ਮਾਮਲੇ ਸਾਹਮਣੇ ਆਏ ਹਨ ਅਤੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 178 ਲੋਕਾਂ ਨੂੰ ਠੀਕ ਹੋਣ ’ਤੇ ਡਿਸਚਾਰਜ ਕਰ ਦਿੱਤਾ ਗਿਆ ਹੈ। ਮੋਹਾਲੀ ਵਿੱਚ ਬੀਤੇ ਦਿਨ ਕੋਰੋਨਾ ਦੇ 297 ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਪਰ 257 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ ਸਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 128 ਤੱਕ ਪਹੁੰਚ ਗਿਆ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਕੋਰੋਨਾ ਦੇ 2115 ਮਾਮਲੇ ਐਕਟਿਵ ਹਨ, ਜਦਕਿ ਹੁਣ ਤੱਕ 4124 ਲੋਕਾਂ ਨੂੰ ਠੀਕ ਹੋਣ ‘ਤੇ ਡਿਸਚਾਰਜ ਕੀਤਾ ਜਾ ਚੁੱਕਾ ਹੈ।