Amit Shah to address nation: ਨਵੀਂ ਦਿੱਲੀ: ਦੇਸ਼ ਵਿੱਚ ਹਰ ਸਾਲ 14 ਸਤੰਬਰ ਯਾਨੀ ਅੱਜ ਦਾ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਸਾਰਣ ਸਵੇਰੇ 10.30 ਵਜੇ DD ਨੈਸ਼ਨਲ ‘ਤੇ ਕੀਤਾ ਜਾਵੇਗਾ। ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਸਾਲ ਹਿੰਦੀ ਦਿਵਸ ਸਮਾਰੋਹ ਆਯੋਜਿਤ ਨਹੀਂ ਕੀਤਾ ਜਾ ਰਿਹਾ ਹੈ।
ਹਰ ਸਾਲ ਹਿੰਦੀ ਦਿਵਸ ਦੇ ਮੌਕੇ ‘ਤੇ ਰਾਜਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੇਂਦਰੀ ਸਰਕਾਰੀ ਦਫਤਰਾਂ, ਮੰਤਰਾਲਿਆਂ, ਅੰਡਰਟੇਕਿੰਗਜ਼ ਅਤੇ ਬੈਂਕਾਂ ਆਦਿ ਵਿੱਚ ਸ਼ਾਨਦਾਰ ਕੰਮ ਕਰਨ ਲਈ ਰਾਜਭਾਸ਼ਾ ਕੀਰਤੀ ਅਤੇ ਰਾਜਭਾਸ਼ਾ ਗੌਰਵ ਅਵਾਰਡ ਦਿੱਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਇਨ੍ਹਾਂ ਅਵਾਰਡਾਂ ਦੀ ਵੰਡ ਸਮਾਰੋਹ ਦੌਰਾਨ ਕੀਤੀ ਜਾਂਦੀ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਵਾਰ ਇਹ ਆਯੋਜਨ ਨਹੀਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਰਾਤ AIIMS ਵਿਖੇ ਡਾਕਟਰੀ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਾਹ ਨੂੰ 2 ਅਗਸਤ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ।