ludhiana corona positive death: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਅੱਜ ਖਤਰਨਾਕ ਕੋਰੋਨਾਵਾਇਰਸ ਦੇ 363 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 324 ਲੁਧਿਆਣਾ ਦੇ ਅਤੇ ਬਾਕੀ 39 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ‘ਚ ਅੱਜ 11 ਮੌਤਾਂ ਦੀ ਪੁਸ਼ਟੀ ਹੋਈ, ਜੋ ਸਾਰੀਆਂ ਲੁਧਿਆਣਾ ਨਾਲ ਸਬੰਧਿਤ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚ 82 ਫੀਸਦੀ ਭਾਵ 11738 ਲੋਕ ਠੀਕ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 14184 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 588 ਲੋਕ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਤੱਕ ਦੂਜੇ ਜ਼ਿਲ੍ਹਿਆਂ ਤੋਂ ਆਏ ਕੋਰੋਨਾ ਪੀੜਤਾਂ ਦੀ ਗਿਣਤੀ 1532 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 155 ਦਮ ਤੋੜ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ਭਰ ‘ਚੋਂ 1,97,422 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚ ਆਰ.ਟੀ.ਪੀ.ਸੀ.ਆਰ- 137283, ਐਂਟੀਜਨ 59373 ਅਤੇ ਟਰੂਨੈਂਟ 766 ਆਦਿ ਸ਼ਾਮਿਲ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 462 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 16 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 197 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 412 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 187 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 11 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 233 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 12693 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 521 ਮੌਤਾਂ ਹੋ ਚੁੱਕੀਆਂ ਹਨ।