Rajnath Singh to make statement: ਰੱਖਿਆ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਲੋਕ ਸਭਾ ਵਿੱਚ ਲੱਦਾਖ ਮੁੱਦੇ ‘ਤੇ ਬਿਆਨ ਦੇਣਗੇ । ਪੂਰਬੀ ਲੱਦਾਖ ਵਿੱਚ ਕਈ ਮਹੀਨਿਆਂ ਤੋਂ ਚੀਨ ਨਾਲ ਤਣਾਅ ਜਾਰੀ ਹੈ। ਦੋਵਾਂ ਦੇਸ਼ਾਂ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਕਈ ਗੇੜ ਦੀ ਗੱਲਬਾਤ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਵਿਰੋਧੀ ਧਿਰ ਸਰਕਾਰ ‘ਤੇ ਦਬਾਅ ਬਣਾਏ ਹੋਏ ਹਨ ਕਿ ਸਰਕਾਰ ਇਸ ਮੁੱਦੇ ‘ਤੇ ਅਧਿਕਾਰਤ ਬਿਆਨ ਦੇਣ । ਇਸ ਦੇ ਮੱਦੇਨਜ਼ਰ ਰੱਖਿਆ ਮੰਤਰੀ ਮੰਗਲਵਾਰ ਨੂੰ ਦੁਪਹਿਰ 3 ਵਜੇ ਦੇਸ਼ ਨੂੰ ‘ਲੱਦਾਖ ਵਿੱਚ ਸਰਹੱਦ ‘ਤੇ ਸਥਿਤੀ’ ਬਾਰੇ ਜਾਣਕਾਰੀ ਦੇਣਗੇ।
ਹਾਲ ਹੀ ਵਿੱਚ ਇਹ ਮੁੱਦਾ ਰੂਸ ਦੀ ਰਾਜਧਾਨੀ ਮਾਸਕੋ ਵਿੱਚ ਸ਼ੰਘਾਈ ਸਹਿਕਾਰਤਾ ਸੰਗਠਨ (SCO) ਦੀ ਬੈਠਕ ਦੌਰਾਨ ਚੁੱਕਿਆ ਗਿਆ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਵਿਚਕਾਰ ਮੁਲਾਕਾਤ ਤਕਰੀਬਨ 2 ਘੰਟੇ ਚੱਲੀ । ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਕਿ ਦੋਵੇਂ ਦੇਸ਼ ਸਰਹੱਦੀ ਵਿਵਾਦ ਦੇ ਮੁੱਦੇ ਨੂੰ ਆਪਸੀ ਗੱਲਬਾਤ ਨਾਲ ਹੱਲ ਕਰਨਗੇ, ਪਰ ਇਸ ‘ਤੇ ਫੈਸਲਾ ਨਹੀਂ ਹੋ ਸਕਿਆ ਕਿ ਦੋਵਾਂ ਦੇਸ਼ਾਂ ਦੀਆਂ ਫੌਜਾਂ ਕਦੋਂ ਪਿੱਛੇ ਹਟਣਗੀਆਂ ।
ਰੱਖਿਆ ਮੰਤਰੀਆਂ ਦੀ ਬੈਠਕ ਤੋਂ ਬਾਅਦ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਇੱਕ ਦੂਜੇ ਨੂੰ ਮਿਲੇ ਗੱਲਬਾਤ ਕੀਤੀ। ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਇਸ ਬੈਠਕ ਵਿੱਚ ਸ਼ਿਰਕਤ ਕੀਤੀ । ਬੈਠਕ ਵਿੱਚ ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰੇਗਾ । ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦੋਵੇਂ ਦੇਸ਼ ਗੱਲਬਾਤ ਦੇ ਆਦੇਸ਼ ਜਾਰੀ ਰਹਿਣਗੇ ਅਤੇ ਵਿਵਾਦ ਨੂੰ ਸ਼ਾਂਤੀਪੂਰਵਕ ਹੱਲ ਕਰਨ ‘ਤੇ ਜ਼ੋਰ ਦੇਣਗੇ। ਹਾਲਾਂਕਿ, ਬਾਅਦ ਵਿੱਚ ਚੀਨ ਵੱਲੋਂ ਇਹ ਬਿਆਨ ਆਇਆ ਕਿ ਮਸਲੇ ਦੇ ਹੱਲ ਲਈ ਭਾਰਤ ਦੀ ਪੂਰੀ ਜ਼ਿੰਮੇਵਾਰੀ ਹੈ। ਭਾਰਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜਦੋਂ ਤੱਕ ਚੀਨ ਸਰਹੱਦ ‘ਤੇ ਸਥਿਤੀ ਨੂੰ ਬਰਕਰਾਰ ਨਹੀਂ ਰੱਖਦਾ, ਉਦੋਂ ਤੱਕ ਇਸ ਨਾਲ ਵਪਾਰਕ ਸਬੰਧ ਸਧਾਰਣ ਨਹੀਂ ਹੋਣਗੇ।
ਦੱਸ ਦੇਈਏ ਕਿ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) ਦੇ ਨਾਲ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਲੰਮਾ ਤਣਾਅ ਬਣਿਆ ਹੋਇਆ ਹੈ ਅਤੇ ਸੈਨਿਕ ਅਤੇ ਕੂਟਨੀਤਕ ਪੱਧਰ ‘ਤੇ ਸਥਿਤੀ ਨੂੰ ਆਮ ਵਾਂਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖਾਸ ਗੱਲ ਇਹ ਹੈ ਕਿ 1975 ਤੋਂ ਬਾਅਦ ਸਰਹੱਦ ‘ਤੇ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਕਾਰ ਇਸ ਤਰ੍ਹਾਂ ਗੋਲੀਬਾਰੀ ਹੋਈ ਹੈ । ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਗੋਲੀਬਾਰੀ ਦੀ ਘਟਨਾ ਪੂਰਬੀ ਲੱਦਾਖ ਸੈਕਟਰ ਵਿੱਚ LAC ‘ਤੇ ਡਟੇ ਹੋਏ ਹਨ।