ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਹਰ ਰੋਜ਼ ਜ਼ਿਲ੍ਹੇ ‘ਚ 300-400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ , ਜਿਸ ਕਾਰਨ ਇਕੱਲੇ ਸਤੰਬਰ ਮਹੀਨੇ ਦੇ 14 ਦਿਨ੍ਹਾਂ ਦੌਰਾਨ 3962 ਤੱਕ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਨੇ ਜਦਕਿ 177 ਤੋਂ ਵੱਧ ਲੋਕ ਦਮ ਤੋੜ ਚੁੱਕੇ ਹਨ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਜ਼ਿਲ਼੍ਹੇ ‘ਚ 8 ਨਵੇਂ ਮਾਈਕ੍ਰੋਕੰਟੇਨਮੈਂਟ ਜ਼ੋਨ ਐਲਾਨ ਕਰ ਗਏ ਹਨ। ਦੱਸ ਦੇਈਏ ਕਿ ਮਹਾਨਗਰ ‘ਚ ਹੁਣ ਤੱਕ 15 ਮਾਈਕ੍ਰੋਕੰਟੇਨਮੈਂਟ ਜ਼ੋਨ ਤੇ 2 ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ, ਜ਼ਿਲ੍ਹੇ ਭਰ ‘ਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14184 ਤੱਕ ਪਹੁੰਚ ਚੁੱਕੀ ਹੈ ਜਦਕਿ 588 ਲੋਕ ਦਮ ਤੋੜ ਚੁੱਕੇ ਹਨ।
ਜੇਕਰ ਗੱਲ ਕਰੀਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤਾਂ ਬਾਰੇ ਤਾਂ ਹੁਣ ਤੱਕ ਲੁਧਿਆਣਾ ਜ਼ਿਲ੍ਹਾ ਸੂਬੇ ਭਰ ‘ਚ ਪਹਿਲੇ ਨੰਬਰ ‘ਤੇ ਪਹੁੰਚ ਚੁੱਕਿਆ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਹੈ ਕਿ ਹੁਣ ਤੱਕ 82 ਫੀਸਦੀ ਭਾਵ 11738 ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਤੱਕ ਦੂਜੇ ਜ਼ਿਲ੍ਹਿਆਂ ਤੋਂ ਆਏ ਕੋਰੋਨਾ ਪੀੜਤਾਂ ਦੀ ਗਿਣਤੀ 1532 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 155 ਦਮ ਤੋੜ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ਭਰ ‘ਚੋਂ 1,97,422 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚ ਆਰ.ਟੀ.ਪੀ.ਸੀ.ਆਰ- 137283, ਐਂਟੀਜਨ 59373 ਅਤੇ ਟਰੂਨੈਂਟ 766 ਆਦਿ ਸ਼ਾਮਿਲ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 462 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 16 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 197 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 412 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 187 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 11 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 233 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 12693 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 521 ਮੌਤਾਂ ਹੋ ਚੁੱਕੀਆਂ ਹਨ।