ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਅੱਜ 505 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 438 ਲੁਧਿਆਣਾ ਦੇ ਅਤੇ ਬਾਕੀ 67 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ਭਰ ‘ਚੋਂ 27 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਦਮ ਤੋੜਿਆਂ, ਜਿਨ੍ਹਾਂ ‘ਚੋਂ 19 ਲੁਧਿਆਣਾ ਨਾਲ ਸਬੰਧਿਤ ਹਨ ਤੇ ਬਾਕੀ 8 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ਭਰ ‘ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 2022 ਤੱਕ ਪਹੁੰਚ ਚੁੱਕੀ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪਾਜ਼ੀਟਿਵ 14622 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹੁਣ ਤੱਕ 607 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਆਉਣ ਵਾਲੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1599 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 163 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਆਫਤ ਦੌਰਾਨ ਜ਼ਿਲ੍ਹੇ ‘ਚੋ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਅੱਜ ਤੱਕ 81.9 ਫੀਸਦੀ ਭਾਵ 11990 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਮਹਾਨਗਰ ‘ਚੋਂ 2,02,413ਸੈਂਪਲ ਲਏ ਜਾ ਚੁੱਕੇ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 484 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 200 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 6 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 412 ਮਾਮਲਿਆਂ ਦੀ ਪੁਸ਼ਟੀ ਹੋਈ 26 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 189 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 11 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 235 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 11 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 13102 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 536 ਮੌਤਾਂ ਹੋ ਚੁੱਕੀਆਂ ਹਨ।