Center imposes Essential Commodities Act 2020 : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਜ਼ਰੂਰੀ ਵਸਤਾਂ ਐਕਟ-2020 ਨੂੰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਕੇਂਦਰ ਸਰਕਾਰ ਨੇ ਦੇਸ਼ ਦੇ ਸੰਘੀ ਢਾਂਚੇ ਵਿੱਚ ਸੂਬੇ ਦੇ ਵਿਸ਼ੇ ’ਤੇ ਆਪਣਾ ਐਕਟ ਥੋਪ ਦਿੱਤਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿੱਲ ਪਾਸ ਕਰੇਕ ਸਰਕਾਰ ਨੇ ਐੱਮਐੱਸਪੀ ਨੂੰ ਖਤਮ ਕਰਨ ਵੱਲ ਕਦਮ ਵਧਾ ਦਿੱਤਾ ਹੈ। ਇਹ ਪੰਜਾਬ ਅਤੇ ਇਥੇ ਦੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੇਂਦਰ ਦੀ ਸਾਜ਼ਿਸ਼ ਦਾ ਹਿੱਸਾ ਹੈ। ਸੂਬਾ ਸਰਕਾਰ ਇਸ ਦੇ ਖਿਲਾਫ ਲੜਾਈ ਲੜੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਵਿੱਚ ਮੁਕਾਬਲਾ ਪੈਦਾ ਕਰਦਾ ਹੈ ਅਤੇ ਕੀ ਕਿਸਾਨ ਕਾਰਪੋਰੇਟਸ ਦਾ ਮੁਕਾਬਲਾ ਕਰ ਸਕਣਗੇ। ਉਥੇ, ਦੋ ਹੋਰ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ ਜੋ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਿਸ਼ਾਂ ’ਤੇ ਤਿਆਰ ਕੀਤੇ ਗਏ ਹਨ। ਇਸ ਕਮੇਟੀ ਨੇ ਐੱਮਐੱਸਪੀ ਨੂੰ ਖਤਮ ਕਰਨ ਦੀ ਸਿਫਾਰਿਸ਼ ਕੀਤੀ ਹੋਈ ਹੈ ਅਤੇ ਕੇਂਦਰ ਸਰਕਾਰ ਵੀ ਐੱਮਐੱਸਪੀ ਨੂੰ ਖਤਮ ਕਰਨ ਵੱਲ ਤੁਰ ਪਈ ਹੈ। ਉਨ੍ਹਾਂ ਕਿਹਾ ਪੰਜਾਬ ਕਾਂਗਰਸ ਇਸ ਢੰਗ ਨਾਲ ਕਿਸਾਨ ਭਾਈਚਾਰੇ ਦੇ ਹਿੱਤਾਂ ਦਾ ਘਾਣ ਕੀਤੇ ਜਾਣ ਦੀ ਇਜਾਜ਼ਤ ਨਹੀਂ ਦੇਵੇਗੀ।