Ludhiana corona positive case: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਅੱਜ ਕੋਰੋਨਾਵਾਇਰਸ ਦੇ 324 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 286 ਲੁਧਿਆਣਾ ਦੇ ਅਤੇ ਬਾਕੀ 38 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ‘ਚੋਂ ਅੱਜ 26 ਮੌਤਾਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 15 ਲੁਧਿਆਣਾ ਨਾਲ ਸਬੰਧਿਤ ਹਨ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਮ੍ਰਿਤਕ ਮਰੀਜ਼ ਹਨ। ਰਾਹਤ ਭਰੀ ਇਹ ਖਬਰ ਸਾਹਮਣੇ ਆਈ ਹੈ ਕਿ ਹੁਣ ਤੱਕ ਜ਼ਿਲ੍ਹੇ ਭਰ ‘ਚ ਹੁਣ ਤੱਕ 84.8 ਫੀਸਦੀ ਭਾਵ 12,651 ਲੋਕ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਭਰ ‘ਚ ਹੁਣ ਤੱਕ 2,07,382 ਸੈਂਪਲ ਲਏ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚੋਂ ਹੁਣ ਤੱਕ 14908 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 622 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1637 ਤੱਕ ਪਹੁੰਚ ਚੁੱਕੀ ਹੈ ਜਦਕਿ 174 ਤੱਕ ਪਹੁੰਚ ਚੁੱਕੀ ਹੈ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 498 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 201 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 419 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 194 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 12 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 237 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 13359 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 546 ਮੌਤਾਂ ਹੋ ਚੁੱਕੀਆਂ ਹਨ।