Uncontrolled corona in : ਜਲੰਧਰ : ਕੋਰੋਨਾ ਹੁਣ ਹੋਰ ਵੀ ਜ਼ਿਆਦਾ ਖਤਰਨਾਕ ਹੁੰਦਾ ਜਾ ਰਿਹਾ ਹੈ। ਬੁੱਧਵਾਰ ਨੂੰ ਸ਼ਹਿਰ ‘ਚ ਕੋਰੋਨਾ ਦੇ 210 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 10 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜਿਲ੍ਹੇ ‘ਚ ਮਰੀਜ਼ਾਂ ਦਾ ਅੰਕੜਾ 10331 ਤਕ ਪੁੱਜ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੋਰੋਨਾ ਨਾਲ 12 ਮਰੀਜ਼ਾਂ ਦੀ ਜਾਨ ਚਲੀ ਗਈ ਸੀ ਤੇ 268 ਲੋਕਾਂ ਦੀ ਰਿਪੋਰਟ ਪਾਜੀਟਿਵ ਸੀ।
ਸਿਹਤ ਵਿਭਾਗ ਨੇ ਕੋਵਿਡ ਕੇਅਰ ਸੈਂਟਰ ਤੋਂ 292 ਲੋਕਾਂ ਨੂੰ ਹੋਮ ਆਈਸੋਲੇਸ਼ਨ ਲਈ ਘਰ ਰਵਾਨਾ ਕੀਤਾ। ਅੱਜ ਆਏ ਪੀੜਤਾਂ ‘ਚ ਜਲੰਧਰ ਕੈਂਟ ਤੋਂ 6, ਅਰਬਨ ਅਸਟੇਟ ਫੇਜ਼ 1 ਤੋਂ 5, ਨਕੋਦਰ ਤੋਂ 4, ਸੰਨੀ ਇਨਕਲੇਵ ਤੋੰ 3, ਇੰਡਸਟਰੀ ਤੋਂ 6 ਕਰਮਚਾਰੀ ਸ਼ਾਮਲ ਹਨ। ਨਿਊ ਜਵਾਹਰ ਨਗਰ ਤੋਂ ਚਾਰ, ਆਦਮਪੁਰ ਤੋਂ 3, ਮਾਡਲਟਾਊਨ ਤੋਂ 3, ਗ੍ਰੀਨ ਐਵੇਨਿਊ ਤੋਂ 3 ਤੇ ਡੀ. ਡੀ. ਇਨਕਲੇਵ ਤੋਂ 4 ਲੋਕਾਂ ਦੀ ਰਿਪੋਰਟ ਪਾਜੀਟਿਵ ਆਈ। ਨੋਡਲ ਅਫਸਰ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਾਰੇ ਲੋਕ ਕੋਰੋਨਾ ਦੇ ਲੱਛਣ ਹੋਣ ਦੇ ਬਾਅਦ ਵੀ ਟੈਸਟ ਕਰਵਾਉਣ ਤੋਂ ਪਿੱਛੇ ਹਟ ਰਹੇ ਹਨ। ਉੁਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਲੱਛਣਾਂ ਬਾਰੇ ਮੀਡੀਆ ਸਮੇਤ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਕਾਫੀ ਜਾਣਕਾਰੀ ਮਿਲ ਚੁੱਕੀ ਹੈ। ਇਸ ਲਈ ਕਿਸੇ ਨੂੰ ਵੀ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਟੈਸਟ ਕਰਵਾਉਣ ਤੋਂ ਘਬਰਾਉਣ ਨਹੀਂ ਸਗੋਂ ਸਮੇਂ ‘ਤੇ ਟੈਸਟ ਕਰਵਾ ਲੈਣ।
ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਮੰਗਲਵਾਰ ਨੂੰ ਕੋਰੋਨਾਵਾਇਰਸ ਦੇ 2481 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 84482 ਹੋ ਗਈ ਹੈ। ਕੱਲ ਸਭ ਤੋਂ ਵੱਧ 409 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 214, ਬਠਿੰਡਾ 120, ਪਟਿਆਲਾ 204,ਜਲੰਧਰ 261, ਹੁਸ਼ਿਆਰਪੁਰ 154 ਅਤੇ ਗੁਰਦਾਸਪੁਰ 197 ਅਤੇ ਮੁਹਾਲੀ ਤੋਂ 188 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੁੱਲ 1439583 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 84482 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 60814 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 21154 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 481 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 88 ਮਰੀਜ਼ ਗੰਭੀਰ ਹਾਲਾਤ ‘ਚ ਵੈਂਟੀਲੇਟਰ ਤੇ ਹਨ।