heatwave continue few days: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਵੀਰਵਾਰ ਨੂੰ ਹੁੰਮਸ ਭਰੀ ਗਰਮੀ ਨੇ ਲੋਕਾਂ ਦੇ ਪਸੀਨ ਛੁਡਾ ਦਿੱਤੇ ਹਨ। ਸਵੇਰ ਤੋਂ ਹੀ ਤੇਜ਼ ਧੁੱਪ ਨਿਕਲੀ ਹੋਈ ਹੈ। ਲੋਕ ਗਰਮੀ ਤੋਂ ਬੇਚੈਨ ਹੋ ਗਏ ਹਨ ਅਤੇ ਹਵਾ ਵੀ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ 2 ਦਿਨ ਇੰਝ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਤੇਜ਼ ਧੁੱਪ ਦੇ ਚੱਲਦਿਆਂ ਸਵੇਰ ਸਾਢੇ 12 ਵਜੇ ਤੋਂ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਦੂਜੇ ਪਾਸੇ ਪੀ.ਏ.ਯੂ ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਪੂਰਾ ਦਿਨ ਬੱਦਲਾਂ ਛਾਏ ਰਹਿਣਗੇ ਹਾਲਾਕਿ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਸ ਮੌਸਮ ‘ਚ ਲੋਕਾਂ ਘਰਾਂ ਤੋਂ ਘੱਟ ਹੀ ਬਾਹਰ ਨਿਕਲ ਰਹੇ ਸੀ। ਜ਼ਿਲ੍ਹੇ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਕਾਰਨ ਬਾਜ਼ਾਰਾਂ ‘ਚ ਵੀ ਸੰਨਾਟਾ ਪਸਰਿਆ ਹੋਇਆ ਹੈ। ਕੋਰੋਨਾ ਸੰਕਟ ਦੇ ਚੱਲਦਿਆਂ ਸ਼ਹਿਰ ‘ਚ ਵੈਸੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।