Ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਕੋਰੋਨਾ ਦੇ 534 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ , ਜਿਨ੍ਹਾਂ ‘ਚੋਂ 464 ਲੁਧਿਆਣਾ ਦੇ ਅਤੇ 70 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਅੱਜ 19 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 12 ਲੁਧਿਆਣਾ ਦੀਆਂ ਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਪੀੜਤ ਦੇ ਕੁੱਲ਼ 15372 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 634 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਮਾਮਲਿਆਂ ਦੀ ਗਿਣਤੀ 1707 ਤੱਕ ਪਹੁੰਚ ਚੁੱਕੀ ਹੈ ਜਦਕਿ 181 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਹੁਣ ਤੱਕ 82.74 ਫੀਸਦੀ ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਹੁਣ ਤੱਕ 2,12,693 ਸੈਂਪਲ ਲਏ ਜਾ ਚੁੱਕੇ ਹਨ।