ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ। ਸਤੰਬਰ ਮਹੀਨੇ ਦੌਰਾਨ ਜਿੱਥੇ ਪੀੜਤ ਮਾਮਲਿਆਂ ਦੇ ਹਰ ਰੋਜ਼ 300-400 ਤੱਕ ਮਾਮਲੇ ਸਾਹਮਣੇ ਆ ਰਹੇ ਹਨ ਇਸ ਦੇ ਨਾਲ ਹੀ ਮ੍ਰਿਤਕ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਫਿਰ 534 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ‘ਚੋਂ 464 ਲੁਧਿਆਣਾ ਦੇ ਅਤੇ ਬਾਕੀ 70 ਹੋਰ ਜ਼ਿਲ੍ਹਿਆਂ ਤੋਂ ਹਨ ਜਦਕਿ 19 ਲੋਕਾਂ ਨੇ ਦਮ ਤੋੜਿਆ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 15372 ਤੱਕ ਪਹੁੰਚ ਚੁੱਕੀ ਹੈ ਜਦਕਿ 634 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਮਾਮਲਿਆਂ ਦੀ ਗਿਣਤੀ 1707 ਤੱਕ ਪਹੁੰਚ ਚੁੱਕੀ ਹੈ ਜਦਕਿ 181 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਹੁਣ ਤੱਕ 82.74 ਫੀਸਦੀ ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਹੁਣ ਤੱਕ 2,12,693 ਸੈਂਪਲ ਲਏ ਜਾ ਚੁੱਕੇ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 519 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 208 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 443 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 199 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 12 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 237 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 13766 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 558 ਮੌਤਾਂ ਹੋ ਚੁੱਕੀਆਂ ਹਨ।