Chandigarh PCC warns Punjab-Haryana : ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਆਉਣ ਵਾਲੇ ਸਮੇਂ ਵਿੱਚ ਪ੍ਰਦੂਸ਼ਣ ਦੀ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸਭ ਤੋਂ ਵੱਡੀ ਚਿੰਤਾ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਫੈਲਣ ਸੰਬੰਧੀ ਹੁੰਦੀ ਹੈ। ਪਰਾਲੀ ਦਾ ਧੂੰਆਂ ਵਾਤਾਵਰਣ ਵਿੱਚ ਜ਼ਹਿਰ ਨਾਲ ਘੋਲੇ, ਇਹ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਨੇ ਪਹਿਲਾਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਨੂੰ ਪੱਤਰ ਲਿਖਿਆ ਹੈ ਕਿ ਉਹ ਪਰਾਲੀ ਨਾ ਸਾੜਣ ਦੀ ਚਿਤਾਵਨੀ ਦੇਣ। ਪੱਤਰ ਵਿੱਚ ਪਰਾਲੀ ਸਾੜਨ ਨਾਲ ਵਾਤਾਵਰਣ ਉੱਤੇ ਪੈਣ ਵਾਲੇ ਪਹਿਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਖੇਤਾਂ ਵਿਚ ਪਰਾਲੀ ਸਾੜਨ ਨਾਲ ਹਵਾ ਵਿਚ ਜ਼ਹਿਰੀਲੀਆਂ ਗੈਸਾਂ ਹਜ਼ਾਰਾਂ ਮੀਲ ਦੀ ਦੂਰੀ ਤਕ ਪ੍ਰਦੂਸ਼ਿਤ ਹੁੰਦੀਆਂ ਹਨ। ਇਸ ਨਾਲ ਚੰਡੀਗੜ੍ਹ, ਦਿੱਲੀ ਵਰਗੇ ਸ਼ਹਿਰਾਂ ਦੀ ਹਵਾ ਵੀ ਜ਼ਹਿਰੀਲੀ ਹੋ ਜਾਂਦੀ ਹੈ। ਹਵਾ ਦੀ ਕੁਆਲਟੀ ਦਾ ਇੰਡੈਕਸ ਕਾਫ਼ੀ ਵੱਧਦਾ ਹੈ। ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਵੱਖ-ਵੱਖ ਤਰੀਕਿਆਂ ਨਾਲ ਕਿਸਾਨੀ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ, ਫਿਰ ਵੀ ਅਜਿਹੀਆਂ ਘਟਨਾਵਾਂ ਹੋਣੀਆਂ ਸ਼ੁਰੂ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ ਵਿਚ ਰਾਤਾਂ ਠੰਡੀਆਂ ਹੋਣ ਕਾਰਨ ਤਾਪਮਾਨ ਵਿਚ ਹੋਰ ਗਿਰਾਵਟ ਆਵੇਗੀ। ਉਸੇ ਤਰ੍ਹਾਂ ਠੰਡੇ ਦਿਨਾਂ ਵਿਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵੱਧ ਜਾਂਦਾ ਹੈ। ਅਕਤੂਬਰ-ਨਵੰਬਰ ਵਿੱਚ ਚੰਡੀਗੜ੍ਹ ਵਿੱਚ ਹਵਾ ਦੀ ਕੁਆਲਿਟੀ ਦਾ ਸੂਚਕ ਅੰਕ 300 ਨੂੰ ਪਾਰ ਕਰ ਗਿਆ। AQI ਜੋ ਪੰਜ ਮਹੀਨਿਆਂ ਤੋਂ 50 ਤੋਂ ਘੱਟ ਸੀ ਹੁਣ 100 ਦੇ ਨੇੜੇ ਆ ਰਿਹਾ ਹੈ। ਤਾਪਮਾਨ ਵਿੱਚ ਗਿਰਾਵਟ ਦੇ ਨਾਲ ਇਹ ਵਾਧਾ ਹੋਰ ਹੋਵੇਗਾ। ਛੇ ਮਹੀਨਿਆਂ ਤੋਂ ਜਿਹੜੀ ਸਥਿਤੀ ਕੰਟਰੋਲ ਵਿੱਚ ਚੱਲ ਰਹੀ ਸੀ ਉਹ ਪਰਾਲੀ ਸਾੜਨ ਨਾਲ ਬੇਕਾਬੂ ਹੋ ਜਾਵੇਗੀ। ਇਸ ਸਮੇਂ ਚੱਲ ਰਹੀ ਕੋਰੋਨਾ ਮਹਾਮਾਰੀ ਵਿੱਚ ਇਹ ਕਾਫੀ ਭਿਆਨਕ ਸਿੱਧ ਹੋ ਸਕਦੀ ਹੈ।