MLA Sharma accuses : ਜ਼ੀਰਕਪੁਰ : ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ‘ਤੇ ਨਗਰ ਕੌਂਸਲ ਜ਼ੀਰਕਪੁਰ ਦੇ ਕਰੋੜਾਂ ਰੁਪਏ ਦੇ ਫੰਡਾਂ ਦਾ ਗਲਤ ਇਸਤੇਮਾਲ ਕਰਨ ਦੇ ਦੋਸ਼ ਲਗਾਏ ਹਨ। ਸ਼ਰਮਾ ਨੇ ਕਿਹਾ ਕਿ ਇਸ ਸਰਕਾਰ ਨੇ ਨਗਰ ਕੌਂਸਲ ਜ਼ੀਰਕਪੁਰ ਨਾਲ 75 ਕਰੋੜ ਰੁਪਏ ਦੀ ਠੱਗੀ ਮਾਰਦੇ ਹੋਏ ਕਥਿਤ ਤੌਰ ‘ਤੇ ਨਿਯਮਾਂ ਨੂੰ ਤਾਕ ‘ਤੇ ਰੱਖ ਕੇ ਪੈਸੇ ਹੜੱਪ ਲਏ ਹਨ ਜਦੋਂ ਕਿ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਫੰਡਾਂ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਵੱਲੋਂ ਟੈਕਸ ਭਰ ਦੇ ਸ਼ਹਿਰ ਦੇ ਵਿਕਾਸ ਲਈ ਰੱਖੇ ਗਏ ਫੰਡਾਂ ਦਾ ਉਹ ਕਿਸੇ ਵੀ ਹਾਲ ‘ਚ ਗਲਤ ਇਸਤੇਮਾਲ ਨਹੀਂ ਹੋਣ ਦੇਣਗੇ ਅਤੇ ਇਸ ਨੂੰ ਰੋਕਣ ਲਈ ਉਹ ਕੋਰਟ ਦਾ ਵੀ ਸਹਾਰਾ ਲੈ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੀ ਉਹ ਅਤੇ ਉਨ੍ਹਾਂ ਦੀ ਟੀਮ ਲੰਬੇ ਸਮੇਂ ਤੋਂ ਸੇਵਾ ਕਰ ਰਹੀ ਹੈ। ਸ਼ਹਿਰ ‘ਚ ਵਿਕਾਸ ਕਰਵਾਉਣ ਦੇ ਬਾਵਜੂਦ ਜ਼ੀਰਕਪੁਰ ਨਗਰ ਕੌਂਸਲ ਕੋਲ 150 ਕਰੋੜ ਰੁਪਏ ਪਏ ਸਨ ਜਿਸ ਦਾ ਹੁਣ ਰਾਜ ਸਰਕਾਰ ਵੱਲੋਂ ਲਗਾਤਾਰ ਗਲਤ ਇਸਤੇਮਾਲ ਕਰਕੇ ਵਿਕਾ ਕੰਮਾਂ ਨਾ ਕਰਵਾ ਕੇ ਇਨ੍ਹਾਂ ਪੈਸਿਆਂ ਨੂੰ ਹੋਰ ਕੰਮਾਂ ਲਈ ਵਰਤ ਕੇ ਲੋਕਾਂ ਦੇ ਪੈਸਿਆਂ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਰਾਜ ਸਰਕਾਰ ਦੀ ਹਾਲਤ ਹੁਣ ਇਹ ਹੋ ਗਈ ਹੈ ਕਿ ਉਹ ਹੋਰ ਸ਼ਹਿਰਾਂ ਦੇ ਵਿਕਾਸ ਕੰਮ ਕਰਵਾਉਣ ਲਈ ਜ਼ੀਰਕਪੁਰ ਸ਼ਹਿਰ ਦੇ ਪੈਸਿਆਂ ਦਾ ਇਸਤੇਮਾਲ ਕਰ ਰਹੇ ਹਨ।
ਹਲਕਾ ਵਿਧਾਇਕ ਨੇ ਦੱਸਿਆ ਕਿ ਸਾਲ 2015 ‘ਚ ਪੀ. ਆਰ-7 ਏਰੋਸਿਟੀ 200 ਫੁੱਟ ਰਿੰਗ ਰੋਡ ਦਾ ਕੰਮ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੁਰੂ ਕਰਵਾਇਆ ਸੀ। ਇਸ ਸੜਕ ਦੇ ਨਿਰਮਾਣ ‘ਚ ਕੌਂਸਲ ਦਾ ਕੋਈ ਲੈਣਾ-ਦੇਣਾ ਨਹੀਂ ਸੀ ਪਰ ਹੁਣ ਸਰਕਾਰ ਦੀ ਸ਼ਹਿ ‘ਤੇ ਸਥਾਨਕ ਸਰਕਾਰੀ ਵਿਭਾਗ ਨੇ ਕੌਂਸਲ ਨੂੰ ਇੱਕ ਚਿੱਠੀ ਲਿਖ ਕੇ 19 ਕਰੋੜ 14 ਲੱਖ ਰੁਪਏ ਸੜਕ ਦੇ ਕੰਮ ਲਈ ਵਸੂਲੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੀ ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਫੰਡ ਤਾਂ ਕੀ ਦੇਣਾ ਸੀ, ਸਗੋਂ ਕੌਂਸਲ ਦੇ 75 ਕਰੋੜ ਰੁਪਏ ਫੰਡ ਗਲਤ ਤਰੀਕੇ ਨਾਲ ਹੜੱਪ ਲਏ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲੁੱਟ ਨੂੰ ਰੋਕਣ ਲਈ ਉਹ ਆਪਣੀ ਟੀਮ ਵੱਲੋਂ ਸ਼ਹਿਰ ਦੇ ਹਿੱਤਾਂ ਨੂੰ ਮੁੱਖ ਰੱਖਦੇ ਲੋਕਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਦਿੱਤੇ ਗੇ ਪੈਸਿਆਂ ਦੀ ਕਿਸੇ ਵੀ ਕੀਮਤ ‘ਤੇ ਲੁੱਟ ਨਹੀਂ ਹੋਣ ਦੇਣਗੇ।