Not signing death : ਵਿਰੋਧ ਦੇ ਬਾਵਜੂਦ ਰਾਜ ਸਭਾ ‘ਚ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਟਵੀਟ ਕੀਤੇ ਗਏ। ਭਗਵੰਤ ਮਾਨ ਨੇ ਵੀ ਇਨ੍ਹਾਂ ਖੇਤੀ ਬਿੱਲਾਂ ‘ਤੇ ਟਵੀਟ ਕੀਤਾ ਤੇ ਕਿਹਾ ਕਿ ਇਨ੍ਹਾਂ ਕਿਸਾਨ ਤੇ ਮਜ਼ਦੂਰ ਵਿਰੋਧੀ ਬਿੱਲਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਪਾਸ ਤਾਂ ਕਰ ਦਿੱਤਾ ਗਿਆ ਹੈ ਹੁਣ ਇਹ ਬਿੱਲ ਰਾਸ਼ਟਰਪਤੀ ਜੀ ਕੋਲ ਜਾਵੇਗਾ। ਮੇਰੀ ਰਾਸ਼ਟਰਪਤੀ ਜੀ ਨੂੰ ਅਪੀਲ ਹੈ ਕਿ ਕ੍ਰਿਪਾ ਕਰਕੇ ਕਰੋੜਾਂ ਕਿਸਾਨਾਂ ਦੀ ਮੌਤ ਦੇ ਇਸ ਵਾਰੰਟ ‘ਤੇ ਦਸਤਖਤ ਨਾ ਕਰਨਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੀ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨੂੰ ਇਨ੍ਹਾਂ ਖੇਤੀ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਇਨ੍ਹਾਂ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਵਿੱਚ ਵਾਪਿਸ ਭੇਜਣ ਦੀ ਬੇਨਤੀ ਕੀਤੀ। ਉਨ੍ਹਾਂ ਰਾਸ਼ਟਰਪਤੀ ਨੂੰ ਕਿਹਾ ਕਿ ਕਿਰਪਾ ਕਰਕੇ ਉਹ ਕਿਸਾਨੀ ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਵਿੱਚ ਦੇਣ, ਨਹੀਂ ਤਾਂ ਕਿਸਾਨ ਸਾਨੂੰ ਕਦੇ ਮੁਆਫ ਨਹੀਂ ਕਰਨਗੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਕਿਸਾਨਾਂ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।