MP Sunny Deol : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ, ਜਿਨ੍ਹਾਂ ਨੂੰ ਅੱਜ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ, ਦਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਵਿਚਾਲੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਸ਼ੁੱਕਰਵਾਰ ਨੂੰ ਖੇਤੀਬਾੜੀ ਆਰਡੀਨੈਂਸਾਂ ਦੇ ਸਮਰਥਨ ਵਿਚ ਸਾਹਮਣੇ ਆਏ। ਦਿਓਲ ਨੇ ਟਵੀਟ ਕੀਤਾ, ” ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਣਗੇ, ਜਿਸ ਨਾਲ ਸੰਭਾਵਤ ਖਰੀਦਦਾਰਾਂ ਦੀ ਗਿਣਤੀ ‘ਚ ਵਾਧਾ ਹੋਵੇਗਾ।
ਇੱਕ ਹੋਰ ਟਵੀਟ ਕਰਦਿਆਂ ਸੰਸਦ ਮੈਂਬਰ ਸੰਨੀ ਦਿਓਲ ਨੇ ਕਿਹਾ ਕਿ MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਵੀ ਇਸੇ ਤਰ੍ਹਾਂ ਹੀ ਰਹੇਗੀ। ਅਸੀਂ ਕਿਸਾਨਾਂ ਦੀਆਂ ਸੇਵਾ ਲੀ ਇਥੇ ਹਾਂ ਤੇ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਹ ਖੇਤੀ ਬਿੱਲ ਉਨ੍ਹਾਂ ਦੀ ਬੇਹਤਰੀ ਲਈ ਹਨ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਦਾ ਫਾਇਦਾ ਚੁੱਕਣਗੀਆਂ। ਸੰਨੀ ਦਿਓਲ ਵੱਲੋਂ ਕੀਤੇ ਜਾ ਰਹੇ ਇਸ ਸਮਰਥਨ ਦਾ ਲੋਕਾਂ ਵੱਲੋਂ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ।