Police arrest 3 : ਮੋਹਾਲੀ : ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਨਾਜਾਇਜ਼ ਸ਼ਰਾਬ ਸਮੇਤ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲਾ ਮਾਮਲਾ ਫੇਜ਼-8 ਦਾ ਹੈ। ਥਾਣਾ ਫੇਜ਼-8 ਤੋਂ ਥਾਣੇਦਾਰ ਅਮਰਨਾਥ ਨੇ ਸ਼ਰਾਰਤੀ ਅਨਸਰਾਂ ਖਿਲਾਫ ਸੈਕਟਰ-68, 69 ਦੀਆਂ ਟ੍ਰੈਫਿਕ ਲਾਈਟਾਂ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਕਾਰ ਤੋਂ 63 ਬੋਤਲਾਂ ਬਰਾਮਦ ਕੀਤੀਆਂ।
ਦੋਸ਼ੀ ਦੀ ਪਛਾਣ ਜਸਬੀਰ ਸਿੰਘ ਨਿਵਾਸੀ ਹੁਸ਼ਿਆਰਪੁਰ ਤੇ ਗੁਰਿੰਦਰ ਸਿੰਘ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ। ਦੂਜਾ ਮਾਮਲਾ ਫੇਜ਼-1 ਦਾ ਹੈ ਜਿਸ ‘ਚ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੇਜ਼-6 ‘ਚ ਲਗਾਏ ਗਏ ਨਾਕੇ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਕਤ ਨੌਜਵਾਨ ਘਬਰਾ ਗਏ ਅਤੇ ਵਾਪਸ ਪਿੱਛੇ ਮੁੜਨ ਲੱਗੇ ਤਾਂ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉਸ ਨਾਲ 9 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਜੋ ਕਿ ਚੰਡੀਗੜ੍ਹ ‘ਚ ਵਿਕਣਯੋਗ ਸੀ। ਪੁਲਿਸ ਨੇ ਗਣੇਸ਼ ਰਾਏ ਖਿਲਾਫ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।
ਠੇਕਾ ਕਰਮਚਾਰੀਆਂ ਦਾ ਰਿਕਾਰਡ ਹੋਇਆ ਗੁੰਮ : ਜ਼ੀਰਕਪੁਰ ਨਗਰ ਕੌਂਸਲ ‘ਚ ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਪੁਰਾਣੇ ਸਰਵਿਸ ਰਿਕਾਰਡ ਗਾਇਬ ਹੋ ਗਏ ਹਨ। ਇਸ ਮਾਮਲੇ ਨੂੰ ਲੈ ਕੇ ਇੰਪਲਾਈਜ਼ ਯੂਨੀਅਨ ਏਟਕ ਨੇ ਪੰਜਾਬ ਤੇ ਹਰਿਆਣਾ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਉਹ ਲੰਬੇ ਸਮੇਂ ਤੋਂ ਪ੍ਰੀਸ਼ਦ ‘ਚ ਕੰਮ ਕਰ ਰਹੇ ਹਨ ਪਰ ਜਦੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਟਾਈਮ ਆਇਆ ਤਾਂ ਸਰਵਿਸ ਦਾ ਰਿਕਾਰਡ ਖੁਰਦ-ਬੁਰਦ ਕਰ ਦਿੱਤਾ ਗਿਆ।