ludhiana mobiles shop stolen : ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੁੰਦੇ ਜਾ ਰਹੇ ਨੇ ਕਿ ਆਏ ਦਿਨ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਜਾਣਕਾਰੀ ਮੁਤਾਬਕ ਹੁਣ ਲੁਟੇਰਿਆਂ ਨੇ ਸ਼ਹਿਰ ਦੇ ਸਲੇਮਟਾਬਰੀ ਇਲਾਕੇ ‘ਚ ਇਕ ਮੋਬਾਇਲ ਸ਼ੋਰੂਮ ਨੂੰ ਨਿਸ਼ਾਨਾ ਬਣਾਇਆ ਹੈ, ਜਿੱਥੇ ਸ਼ੋਰੂਮ ਦੇ ਤਾਲੇ ਤੋੜ ਕੇ ਲੱਖਾਂ ਰੂਪਏ ਦਾ ਸਾਮਾਨ ਅਤੇ ਨਗਦੀ ਚੋਰੀ ਕਰਕੇ ਫਰਾਰ ਹੋ ਗਏ ਹਨ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।
ਦੁਕਾਨ ਮਾਲਕ ਦਿਲਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਹ ਸਵੇਰਸਾਰ ਆਪਣੀ ਦੁਕਾਨ ‘ਤੇ ਪਹੁੰਚਿਆ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸੀ। ਜਦੋਂ ਪੀੜਤ ਨੇ ਦੁਕਾਨ ਦੇ ਅੰਦਰ ਦੇਖਿਆ ਤਾਂ ਲਗਭਗ 40 ਮੋਬਾਇਲ ਫੋਨ ਅਤੇ ਨਗਦੀ ਚੋਰੀ ਹੋ ਚੁੱਕੀ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।