Trump Blasts China: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ (UNGA) ਵਿੱਚ ਆਪਣੇ ਪਹਿਲੇ ਕਾਰਜਕਾਲ ਦੇ ਆਖ਼ਰੀ ਭਾਸ਼ਣ ਵਿੱਚ ਚੀਨ ਦੀ ਨਿੰਦਾ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ‘ਦੁਨੀਆ ‘ਤੇ ਇਸ ਦੁੱਖ’ ਲਈ ਚੀਨ ਨੂੰ ਜਵਾਬਦੇਹ ਠਹਿਰਾਉਣਾ ਚਾਹੀਦਾ ਹੈ।
ਦਰਅਸਲ, ਰਾਸ਼ਟਰਪਤੀ ਟਰੰਪ ਨੇ ਆਪਣੇ ਵੀਡੀਓ ਬਿਆਨ ਵਿੱਚ ਕਿਹਾ, “ਅਸੀਂ ਅਦਿੱਖ ਦੁਸ਼ਮਣ ਖ਼ਿਲਾਫ਼ ਇੱਕ ਸਖ਼ਤ ਲੜਾਈ ਛੇੜ ਦਿੱਤੀ ਹੈ – ਦ ਚਾਈਨਾ ਵਾਇਰਸ, ਜਿਸ ਨੇ 188 ਦੇਸ਼ਾਂ ਵਿੱਚ ਅਣਗਿਣਤ ਲੋਕਾਂ ਦੀਆਂ ਜਾਨਾਂ ਲਈਆਂ ਹਨ।” ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਦੁਨੀਆ ਨੂੰ ਚੀਨ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ, ਜਿਸ ਨੇ ਇਸ ਨੂੰ ਇੱਕ ਪਲੇਗ ਵਾਂਗ ਪੂਰੇ ਵਿਸ਼ਵ ਵਿੱਚ ਫੈਲਾਇਆ। ਵਾਇਰਸ ਦੇ ਸ਼ੁਰੂਆਤੀ ਦਿਨਾਂ ਵਿੱਚ ਚੀਨ ਨੇ ਘਰੇਲੂ ਯਾਤਰਾ ਨੂੰ ਰੋਕ ਦਿੱਤਾ, ਜਦੋਂ ਕਿ ਚੀਨ ਨੂੰ ਦੁਨੀਆ ਨੂੰ ਸੰਕਰਮਿਤ ਹੋਣ ਦੀ ਆਗਿਆ ਦੇ ਦਿੱਤੀ ਗਈ ਸੀ।
ਉਨ੍ਹਾਂ ਕਿਹਾ, ਚੀਨ ਨੇ ਆਪਣੇ ਦੇਸ਼ ਵਿੱਚ ਮੇਰੇ ਯਾਤਰਾ ਪਾਬੰਦੀ ਦੀ ਨਿਖੇਧੀ ਕੀਤੀ, ਇੱਥੋਂ ਤੱਕ ਕਿ ਉਨ੍ਹਾਂ ਨੇ ਘਰੇਲੂ ਉਡਾਣਾਂ ਨੂੰ ਰੱਦ ਕਰ ਦਿੱਤਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਬੰਦ ਕਰ ਦਿੱਤਾ । ਚੀਨੀ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ, ਜੋ ਕਿ ਅਸਲ ਵਿੱਚ ਚੀਨ ਵੱਲੋਂ ਨਿਯੰਤਰਿਤ ਹੈ, ਨੇ ਗਲਤ ਢੰਗ ਨਾਲ ਕਿਹਾ ਹੈ ਕਿ ਮਨੁੱਖਾਂ ਵਿੱਚ ਲਾਗ ਫੈਲਣ ਦਾ ਕੋਈ ਸਬੂਤ ਨਹੀਂ ਹੈ। ਬਾਅਦ ਵਿੱਚ ਉਨ੍ਹਾਂ ਨੇ ਫਿਰ ਝੂਠ ਬੋਲਿਆ ਕਿ ਬਿਨ੍ਹਾਂ ਕਿਸੇ ਲੱਛਣ ਦੇ ਇਹ ਬਿਮਾਰੀ ਨਹੀਂ ਫੈਲੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਆਪਣੇ ਕੰਮਾਂ ਲਈ ਚੀਨ ਨੂੰ ਜਵਾਬਦੇਹ ਠਹਿਰਾਉਣਾ ਚਾਹੀਦਾ ਹੈ।
ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ 3 ਕਰੋੜ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ ਅਤੇ ਹੁਣ ਤੱਕ 958,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 67 ਲੱਖ ਮਾਮਲਿਆਂ ਨਾਲ ਕੋਰੋਨਾ ਨਾਲ ਜੂਝ ਰਹੇ ਅਮਰੀਕਾ ਵਿੱਚ ਹੁਣ ਤੱਕ 2 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।