DGP Sumedh Saini : ਚੰਡੀਗੜ੍ਹ: ਮੁਲਤਾਨੀ ਅਗਵਾ ਤੇ ਹੱਤਿਆ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਬੁੱਧਸਥਿਤ ਮਟੌਰ ਥਾਣੇ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਮਟੌਰ ਥਾਣੇ ‘ਚ SIT ਨੇ ਲਗਭਗ 2 ਘੰਟੇ ਤਕ ਸਾਬਕਾ DGP ਦਾ ਇੰਤਜ਼ਾਰ ਕੀਤਾ ਪਰ ਉਹ ਹਾਜਰ ਨਹੀਂ ਹੋਏ। 21 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ-20 ਸਥਿਤ ਘਰ ਦੇ ਬਾਹਰ SIT ਨੇ ਨੋਟਿਸ ਚਿਪਕਾ ਦਿੱਤਾ ਸੀ ਤੇ ਨੋਟਿਸ ‘ਚ ਉਨ੍ਹਾਂ ਨੂੰ 23 ਸਤੰਬਰ ਦੀ ਸਵੇਰੇ 11 ਵਜੇ ਮਟੌਰ ਥਾਣੇ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।
ਦੂਜੇ ਪਾਸੇ ਅੱਜ ਸਵੇਰੇ SIT ਨੇ ਮੋਹਾਲੀ ਫੇਜ਼-7ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੈਣੀ ਨੂੰ ਸਰਵਿਸ ਦੌਰਾਨ ਸਾਰੇ ਮਾਮਲਿਆਂ ਵਿੱਚ ਬਲੈਂਕੇਟ ਬੇਲ ਦੇ ਦਿੱਤੀ ਹੈ। ਇਸ ਨਾਲ ਉਸ ਤੋਂ ਗ੍ਰਿਫਤਾਰੀ ਦਾ ਖਤਰਾ ਟਲ ਗਿਆ ਹੈ। ਸੈਣੀ ਖਿਲਾਫ ਕਈ ਮਾਮਲੇ ਹਨ ਜਿਸ ਕਰਕੇ ਉਸ ਨੂੰ ਗ੍ਰਿਫਤਾਰੀ ਦਾ ਡਰ ਸੀ। ਦਰਅਸਲ ਸੁਪਰੀਮ ਕੋਰਟ ਤੋਂ ਮੁਲਤਾਨੀ ਕੇਸ ਵਿੱਚ ਮਿਲੀ ਆਰਜ਼ੀ ਜ਼ਮਾਨਤ ਮਗਰੋਂ ਪੰਜਾਬ ਪੁਲਿਸ ਨੇ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਮੋਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਸੀ। ਸੈਣੀ ਨੂੰ ਨੋਟਿਸ ਜਾਰੀ ਕਰਕੇ ਅੱਜ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।
DGP ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਦਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਅਰਜ਼ੀ ਰਾਹਤ ਦੇ ਦਿੱਤੀ ਸੀ। ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ। ਇਸ ਲਈ ਸੈਣੀ ਨੂੰ ਖਤਰਾ ਸੀ ਕਿ ਉਨ੍ਹਾਂ ਦੀ ਕਿਸੇ ਹੋਰ ਕੇਸ ਵਿੱਚ ਗ੍ਰਿਫਤਾਰੀ ਹੋ ਸਕਦੀ ਹੈ। ਸੈਣੀ ਨੇ ਸੁਪਰੀਮ ਕੋਰਟ ਵਿਚ ਆਪਣੀ ਅਰਜ਼ੀ ਵਿਚ ਇਹ ਜ਼ਿਕਰ ਕੀਤਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਉਸ ਪ੍ਰਤੀ ਨਿਰਪੱਖ ਰਵੱਈਆ ਰੱਖਦੀ ਹੈ ਅਤੇ ਉਸ ਸਮੇਂ ਤੋਂ ਉਸ ਨੂੰ ਅਜਿਹੇ ਕੇਸਾਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਉਹ ਰਾਜ ਵਿਚ ਅੱਤਵਾਦ ਵਿਰੁੱਧ ਲੜਾਈ ਦੀ ਅਗਵਾਈ ਕਰ ਰਿਹਾ ਸੀ ਅਤੇ ਇਸ ਕਰਕੇ ਉਸ ਨੂੰ ਡਰ ਹੈ ਕਿ ਰਾਜ ਸਰਕਾਰ ਉਸਦੇ ਖਿਲਾਫ ਹੋਰ ਕੇਸਾਂ ਦੀ ਸੁਣਵਾਈ ਕਰ ਸਕਦੀ ਹੈ।