rta officer high security number: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਕਿਹਾ ਗਿਆ ਹੈ ਕਿ ਸ਼ਹਿਰ ‘ਚ ਵਾਹਨਾ ‘ਤੇ ਲਾਈ ਜਾ ਰਹੀ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੀ ਤਾਰੀਕ ਨੂੰ 2 ਮਹੀਨਿਆਂ ਲਈ ਵਧਾਉਣ ਲਈ ਆਰ.ਟੀ.ਏ ਨਾਲ ਤਾਲਮੇਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਹਿਰਵਾਸੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਵੱਲੋਂ ਈ-ਮੇਲ ‘ਤੇ ਭੇਜੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਐੱਚ.ਪੀ ਸਿੰਘ ਛਾਬੜਾ ਨੇ ਪੁੱਛਿਆ ਕਿ ਵਾਹਨਾਂ ‘ਤੇ ਜੋ ਹਾਈ ਸਕਿਓਰਿਟੀ ਨੰਬਰ ਪਲੇਟ ਲਾਈ ਜਾ ਰਹੀ ਹੈ, ਉਸ ਦੀ ਤਾਰੀਕ ਨੂੰ 30 ਸਤੰਬਰ ਤੋਂ ਵਧਾਇਾ ਜਾਵੇ। ਇਸ ਦਾ ਜਵਾਬ ਦਿੰਦੇ ਹੋਏ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਹ ਸਾਰਾ ਕੁਝ ਆਰ.ਟੀ.ਏ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ ਅਤੇ ਇਸ ਦੇ ਲਈ ਆਰ.ਟੀ.ਏ ਵਿਭਾਗ ਨੂੰ ਅਪੀਲ ਕਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂ ਮਾਸਕ ਪਹਿਨਣ ਸਬੰਧੀ, ਵਾਹਨਾਂ ‘ਚ ਸਵਾਰੀਆਂ ਦੀ ਗਿਣਤੀ ਵਧਾਉਣ ਸਬੰਧੀ, ਕੋਰੋਨਾ ਮਰੀਜ਼ਾਂ ਦੇ ਇਲਾਜ ਸਬੰਧੀ ਅਤੇ ਪੁਲਿਸ ਸਮੇਤ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।