farmers anger Railways canceled trains: ਲੁਧਿਆਣਾ (ਤਰਸੇਮ ਭਾਰਦਵਾਜ)- ਖੇਤੀ ਬਿੱਲ ਦੇ ਵਿਰੋਧ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ 24 ਸਤੰਬਰ ਤੋਂ 26 ਸਤੰਬਰ ਦੌਰਾਨ ਟ੍ਰੇਨਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਅੱਜ ਇਸ ਸਬੰਧੀ ‘ਚ ਅੱਜ ਭਾਵ 23 ਸਤੰਬਰ ਨੂੰ ਮੰਡਲ ਦਫਤਰ ਫ਼ਿਰੋਜ਼ਪੁਰ ‘ਚ ਇਕ ਬੈਠਕ ਆਯੋਜਿਤ ਕੀਤੀ ਗਈ। ਇਸ ਸਬੰਧੀ ਮੰਡਲ ਰੇਲ ਪ੍ਰਬੰਧਕ ਸ਼੍ਰੀ ਰਾਜੇਸ਼ ਅਗਰਵਾਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ
ਰੇਲ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਫਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆਂ ਸਾਰੀਆਂ ਸਪੈਸ਼ਲ ਯਾਤਰੀ ਰੇਲ ਗੱਡੀਆਂ ਦਾ ਸੰਚਾਲਨ ਕੱਲ ਭਾਵ 24 ਸਤੰਬਰ ਦੀ ਸਵੇਰਸਾਰ 6 ਵਜੇ ਤੋਂ ਰੱਦ ਕਰ ਦਿੱਤੀਆਂ ਗਈਆਂ ਹਨ। ਮਾਲ ਗੱਡੀਆਂ ਦਾ ਸੰਚਾਲਨ, ਸਥਿਤੀ ਅਨੁਸਾਰ ਕੀਤਾ ਜਾਵੇਗਾ। ਫਿਰੋਜ਼ਪੁਰ ਮੰਡਲ ਦੁਆਰਾ ਮੌਜੂਦਾ ਸਮੇਂ ਯਾਤਰੀਆਂ ਦੀ ਸਹੂਲਤ ਲਈ 14 ਜੋੜੀ ਸਪੈਸ਼ਲ ਟ੍ਰੇਨਾਂ ਸਾਰੀਆਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ—
ਇਸ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਗੁਰਪਾਲ ਸਿੰਘ ਚਹਲ, ਪੁਲਿਸ ਦੇ ਸੀਨੀਅਰ ਅਧਿਕਾਰੀ , ਫਿਰੋਜ਼ਪੁਰ ਭੁਪਿੰਦਰ ਸਿੰਘ, ਵਧੀਕ ਮੰਡਲ ਰੇਲਵੇ ਮੈਨੇਜਰ ਸੁਖਵਿੰਦਰ ਸਿੰਘ, ਸੀਨੀਅਰ ਮੰਡਲ ਸੁਰੱਖਿਆ ਕਮਿਸ਼ਨਰ ਆਸ਼ੀਸ ਕੁਮਾਰ ਅਤੇ ਹੋਰ ਅਧਿਕਾਰ ਪਹੁੰਚੇ।