Cabinet approves renaming : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ, ਕਪੂਰਥਲਾ, ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਸਰਕਾਰੀ ਮੈਡੀਕਲ ਕਾਲਜ, ਹੁਸ਼ਿਆਰਪੁਰ ਦੇ ਨਾਮ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ, ਜਿਸ ਨੂੰ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਦਾ ਨਾਂ ਦਿੱਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਸੁਸਾਇਟੀ, ਕਪੂਰਥਲਾ ਅਤੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਸੁਸਾਇਟੀ, ਹੁਸ਼ਿਆਰਪੁਰ ਨੂੰ ਰਜਿਸਟਰਡ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਵਿਚਾਰ ਸੀ ਕਿ ਬਿਹਤਰ ਪ੍ਰਬੰਧਨ ਲਈ ਇਹ ਆਉਣ ਵਾਲੀਆਂ ਮੈਡੀਕਲ ਸਾਇੰਸਜ਼ ਸੰਸਥਾਵਾਂ ਸੁਸਾਇਟੀਆਂ ਅਧੀਨ ਸਥਾਪਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਰਾਜ ਸਰਕਾਰ ਵੱਲੋਂ ਵਿੱਤੀ ਤਣਾਅ ਦੇ ਚੱਲਦਿਆਂ ਮੌਜੂਦਾ ਜੀ.ਐੱਮ.ਸੀ. ਨੂੰ ਕਈ ਕਾਰਜਸ਼ੀਲ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।