Punjab Govt has reduced the rates : ਪੰਜਾਬ ਵਿੱਚ ਪ੍ਰਾਈਵੇਟ ਲੈਬਾਰਟਰੀਜ਼ ਵੱਲੋਂ ਕੋਰੋਨਾ ਟੈਸਟ ਦੇ ਨਾਂ ’ਤੇ ਵੱਡਾ ਮੁਨਾਫਾ ਕਮਾਇਆ ਜਾ ਰਿਹਾ ਹੈ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਿੱਜੀ ਲੈਬਾਂ ਵਿੱਚ ਕੋਵਿਡ ਟੈਸਟਿੰਗ ਦੇ ਘਟਾ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਲੈਬਾਂ ਨੂੰ ਹਿਦਾਇਤਾਂ ਦਿੱਤੀਜਾਰੀ ਕੀਤੀਆਂ ਹਨ ਕਿ ਉਹ ਕੋਵਿਡ ਟੈਸਟਾਂ ਦੇ ਰੇਟਾਂ ਨੂੰ ਲਿਖਤੀ ਰੂਪ ਚ ਦਰਸਾਉਣ ਤਾਂ ਜੋ ਇਨ੍ਹਾਂ ਨੂੰ ਆਸਾਨੀ ਨਾਲ ਪੜ੍ਹਿਆ ਜਾ ਸਕੇ।
ਦੱਸਣਯੋਗ ਗਹੈ ਕਿ ਹੁਣ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ ਦੇ ਆਰ.ਟੀ-ਪੀ.ਸੀ.ਆਰ ਟੈਸਟ ਲਈ 1600 ਰੁਪਏ ਤੋਂ ਵੱਧ ਪੈਸੇ ਨਹੀਂ ਲੈ ਸਕਦੀ, ਇਸ ਵਿੱਚ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸੂਬੇ ਦੀਆਂ ਸਾਰੀਆਂ ਪ੍ਰਾਈਵੇਟ ਲੈਬਜ਼ ਨੂੰ ਕੋਵਿਡ 19 ਦੇ ਟਰੂਨੈਟ ਟੈਸਟ ਲਈ 2000 ਰੁਪਏ ਅਤੇ ਸੀਬੀਨੈਟ ਟੈਸਟ ਦਾ ਰੇਟ 2400 ਰੁਪਏ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ ਸਣੇ ਤੈਅ ਕੀਤਾ ਗਿਆ ਹੈ। ਲੈਬ ਘਰ ਜਾ ਕੇ ਸੈਂਪਲ ਲੈਣ ਲਈ ਵਾਧੂ ਖਰਚਾ ਆਪਣੇ ਤੌਰ ’ਤੇ ਵਸੂਲ ਸਕਦੀ ਹੈ। ਜ਼ਿਕਰਯੋਗ ਹੈ ਕਿ ਕੋਵਿਡ-19 ਟੈਸਟ ਕਰਵਾਉਣ ਵਾਲੇ ਮਰੀਜ਼ ਦੀ ਪਛਾਣ ਵੀ ਲੈਬਾਂ ਵੱਲੋਂ ਗੁਪਤ ਰੱਖੀ ਜਾਵੇਗੀ।
ਦੱਸਣਯੋਗ ਹੈ ਕਿ ਨਿੱਜੀ ਲੈਬਾਂ ਨੂੰ ਪਹਿਲਾਂ ਹੀ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕੋਵੀਡ -19 ਦੇ ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਅੰਕੜੇ ਰਾਜ ਸਰਕਾਰ ਨਾਲ ਸਾਂਝੇ ਕਰਨਗੀਆਂ ਅਤੇ ਸਮੇਂ ਸਿਰ ਆਈ.ਸੀ.ਐਮ.ਆਰ ਪੋਰਟਲ ’ਤੇ ਅਪਲੋਡ ਕਰਨਗੀਆਂ। ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਪਛਾਣ, ਪਤਾ ਅਤੇ ਪ੍ਰਮਾਣਿਤ ਮੋਬਾਈਲ ਨੰਬਰ ਨੋਟ ਕਰਨਾ ਵੀ ਲਾਜ਼ਮੀ ਹੋਵੇਗਾ। ਟੈਸਟ ਦੀ ਰਿਪੋਰਟ ਮਰੀਜ਼ ਨੂੰ ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਪਹੁੰਚਾਈ ਜਾਵੇਗੀ ਅਤੇ ਸਾਰੇ ਟੈਸਟ ਦੇ ਨਤੀਜੇ ਤੁਰੰਤ ਈ-ਮੇਲ ਰਾਹੀਂ ਸਬੰਧਤ ਜ਼ਿਲੇ ਦੇ ਸਿਵਲ ਸਰਜਨ ਨੂੰ ਅਤੇ ਇੱਕ ਕਾਪੀ ਪੰਜਾਬ ਸਟੇਟ ਆਈ.ਡੀ.ਐਸ.ਪੀ ਸੈੱਲ ਨੂੰ ਭੇਜੀ ਜਾਵੇਗੀ।