Minor was eight month pregnant : ਚੰਡੀਗੜ੍ਹ : ਇੱਕ ਨਾਬਾਲਗ ਲੜਕੀ ਦੇ ਪੇਟ ਵਿੱਚ ਦਰਦ ਹੋਣ ’ਤੇ ਜਦੋਂ ਉਸ ਦਾ ਮੈਡੀਕਲ ਚੈਕਅਪ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਲੜਕੀ ਅੱਠ ਮਹੀਨੇ ਦੀ ਗਰਭਵਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕਰਨ ਤੇ ਸਾਹਮਣੇ ਆਇਆ ਕਿ ਉਸਦੇ ਭਰਾ ਨੇ ਹੀ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਸੀ। ਪੁਲਿਸ ਨੇ ਦੋਸ਼ੀ ਭਰਾ ਨੂੰ ਪੀੜਤਾ ਦੇ ਬਿਆਨਾਂ ਦੇ ਅਧਾਰ ’ਤੇ ਗ੍ਰਿਫਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ 15 ਸਾਲਾ ਪੀੜਤਾ ਨੂੰ ਪੇਟ ਵਿੱਚ ਦਰਦ ਹੋਣ ਕਾਰਨ ਇਲਾਜ ਲਈ ਜੀ.ਐਮ. ਐਸ.ਐਚ.-16 ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਨੇ ਪਾਇਆ ਕਿ ਨਾਬਾਲਗ ਲੜਕੀ ਅੱਠ ਮਹੀਨੇ ਦੀ ਗਰਭਵਤੀ ਹੈ। ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਪੁਲਿਸ ਨੇ ਪੀੜਤ ਬੱਚੇ ਦਾ ਬਿਆਨ ਦਰਜ ਕਰ ਲਿਆ। ਪੁਲਿਸ ਨੇ ਉਸ ਦੇ ਭਰਾ ‘ਤੇ ਇੱਕ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਮਾਮਲੇ ਵਿੱਚ ਸਾਰੰਗਪੁਰ ਥਾਣਾ ਪੁਲਿਸ ਨੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਦੋਸ਼ੀ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।