Rahul Gandhi said that instead of farmers: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਕਿਸਾਨਾਂ ਦੇ ਮੁੱਦੇ‘ ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾਵਰ ਰੁਖ ਜਾਰੀ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੱਕ ਪ੍ਰੋਗਰਾਮ ਵਿੱਚ ਕ੍ਰਿਕਟਰ ਵਿਰਾਟ ਕੋਹਲੀ ਨਾਲ ਕੀਤੀ ਗੱਲਬਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਖ਼ਬਰ ਦਾ ਸਕਰੀਨ ਸ਼ਾਟ ਸਾਂਝਾ ਕਰਦਿਆਂ ਉਨ੍ਹਾਂ ਕਿਹਾ, “ਮੋਦੀ ਸਰਕਾਰ ਦੀਆਂ ਤਰਜੀਹਾਂ- ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੱਲਬਾਤ ਕਰਨ ਦੀ ਬਜਾਏ PR ਵਿੱਚ ਜੁਟੀਆਂ ਹੋਈਆਂ ਹਨ।”ਦੱਸ ਦੇਈਏ ਕਿ ਕਾਂਗਰਸ ਖੇਤੀਬਾੜੀ ਬਿੱਲ ਦਾ ਲਗਾਤਾਰ ਵਿਰੋਧ ਕਰ ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ‘ਫਿਟ ਇੰਡੀਆ ਮੁਹਿੰਮ’ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ਤੰਦਰੁਸਤੀ ਪ੍ਰਤੀ ਜਾਗਰੂਕ ਮਸ਼ਹੂਰ ਹਸਤੀਆਂ ਅਤੇ ਮਾਹਿਰਾਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਵਿੱਚ ਵਿਰਾਟ ਕੋਹਲੀ ਵੀ ਮੌਜੂਦ ਸਨ। ਇਸ ਸਮੇਂ ਦੌਰਾਨ, ਪੀਐਮ ਮੋਦੀ ਨੇ ਵਿਰਾਟ ਕੋਹਲੀ ਨੂੰ ਕਿਹਾ, “ਤੁਹਾਡੇ ਕਾਰਨ ਦਿੱਲੀ ਦੇ ਛੋਲੇ ਭਟੂਰਿਆ ਦਾ ਜ਼ਰੂਰ ਨੁਕਸਾਨ ਹੋਇਆ ਹੋਵੇਗਾ।” ਰਾਹੁਲ ਗਾਂਧੀ ਨੇ ਇਸ ਬਿਆਨ ਦਾ ਜ਼ਿਕਰ ਕੀਤਾ ਹੈ।