Prohibition on carrying : ਅੰਮ੍ਰਿਤਸਰ : ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਤੱਕ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਹੈ। ਇਸੇ ਨੂੰ ਧਿਆਨ ਵਿੱਚ ਰਖਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਅਮਨ-ਕਾਨੂੰਨੀ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੇ ਅਗਨ ਸ਼ਸਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ਧਾਰ ਹਥਿਆਰ, ਜਿਨਾਂ ਵਿੱਚ ਟਕੁਏ, ਬਰਛੇ, ਛੁਰੇ ਆਦਿ ਸ਼ਾਮਲ ਹਨ, ਨੂੰ ਲੈ ਕੇ ਚੱਲਣ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਇਹ ਹੁਕਮ ਸ: ਜਗਮੋਹਨ ਸਿੰਘ, ਪੀ.ਪੀ.ਐਸ. ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ ਵੱਲੋਂ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਾਰੀ ਕੀਤੇ ਗਏ ਹਨ। ਇਹ ਹੁਕਮ 27 ਸਤੰਬਰ ਤੱਕ ਲਾਗੂ ਰਹਿਣਗੇ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਮਜ਼ਦੂਰ ਅੱਜ ਸਵੇਰ ਤੋਂ ਹੀ ਰੇਲਵੇ ਟਰੈਕ ‘ਤੇ ਬੈਠੇ ਹੋਏ ਹਨ। ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ, ਜੋਕਿ 26 ਸਤੰਬਰ ਤੱਕ ਜਾਰੀ ਰਹੇਗਾ ਹੈ। ਹੋਰ ਵੀ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਧਰਨੇ ਅੱਜ ਤੋਂ ਹੀ ਲਗਾਏ ਗਏ ਹਨ। ਸੇ ਦੇ ਚੱਲਦਿਆਂ ਪੰਜਾਬ ਵਿੱਚ 14 ਰੇਲਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।