Khalsa Aid provides : ਕੇਂਦਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਜਿਨ੍ਹਾਂ ਦਾ ਦੁਨੀਆ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ‘ਚ ਵੀ ਵੱਖ-ਵੱਖ ਥਾਵਾਂ ‘ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਸ਼ੰਭੂ ਬਾਰਡਰ ਵਿਖੇ ਵੀ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਬਹੁਤ ਵੱਡੀ ਗਿਣਤੀ ‘ਚ ਯੂਥ ਇਥੇ ਪੁੱਜਾ ਹੋਇਆ ਹੈ। ਖਾਲਸਾ ਏਡ ਸੰਸਥਾ ਜਿਹੜੀ ਕਿ ਆਪਣੀਆਂ ਸੇਵਾਵਾਂ ਲਈ ਪੂਰੀ ਦੁਨੀਆ ‘ਚ ਮਸ਼ਹੂਰ ਹੈ, ਵੱਲੋਂ ਸ਼ੰਭੂ ਬਾਰਡਰ ਵਿਖੇ ਵੀ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ਼ੰਭੂ ਬਾਰਡਰ ‘ਤੇ ਆ ਕੇ ਲੋਕਾਂ ਦੇ ਆਉਣ ਤੋਂ ਪਹਿਲਾਂ ਇਸ ਸੰਸਥਾ ਦੇ ਲੋਕ ਉਥੇ ਪੁੱਜੇ ਹੋਏ ਸਨ ਅਤੇ ਹਰੇਕ ਸਹੂਲਤ ਦਾ ਪ੍ਰਬੰਧ ਲੋਕਾਂ ਲਈ ਕੀਤਾ ਗਿਆ। ਖਾਲਸਾ ਏਡ ਸੰਸਥਾ ਵੱਲੋਂ ਸ. ਅਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨ ਵੀਰਾਂ ਲਈ ਲੰਗਰ ਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਸਥਾ ਦਾ ਕਹਿਣਾ ਹੈ ਕਿ ਜਿਵੇਂ ਕਿ ਕਿਸਾਨਾਂ ਵੱਲੋਂ 25 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਇਸ ਲਈ ਖਾਲਸਾ ਏਡ ਸੰਸਥਾ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਲਈ ਥਾਂ-ਥਾਂ ‘ਤੇ ਲੰਗਰ ਲਗਾਏ ਗਏ ਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ।