Bihar assembly elections: ਬਿਹਾਰ ਵਿਧਾਨ ਸਭਾ ਚੋਣਾਂ 2020 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਬਿਹਾਰ ਵਿੱਚ ਇਸ ਵਾਰ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ। ਬਿਹਾਰ ਵਿੱਚ ਵਿਧਾਨ ਸਭਾ ਚੋਣਾਂ 28 ਅਕਤੂਬਰ ਨੂੰ ਵੋਟਿੰਗ ਨਾਲ ਸ਼ੁਰੂ ਹੋਣਗੀਆਂ ਅਤੇ ਵੋਟਿੰਗ ਦਾ ਆਖ਼ਰੀ ਪੜਾਅ 7 ਨਵੰਬਰ ਨੂੰ ਹੋਵੇਗਾ । 10 ਨਵੰਬਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ । ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵੋਟਿੰਗ ਦਾ ਪਹਿਲਾ ਪੜਾਅ 28 ਅਕਤੂਬਰ ਨੂੰ, ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਅਤੇ ਤੀਜੇ ਪੜਾਅ ਦੀ ਵੋਟਿੰਗ 7 ਨਵੰਬਰ ਨੂੰ ਹੋਵੇਗੀ। ਇਸ ਤੋਂ ਬਾਅਦ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ।
ਦਰਅਸਲ, ਕੋਰੋਨਾ ਦੇ ਮੱਦੇਨਜ਼ਰ ਇਸ ਵਾਰ ਚੋਣਾਂ ਦਾ ਵੀ ਸਮਾਂ ਵਧਾ ਦਿੱਤਾ ਗਿਆ ਹੈ। ਇਸ ਵਾਰ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ । ਬਿਹਾਰ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ । ਪਹਿਲੇ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ ਲਈ ਚੋਣਾਂ ਹੋਣਗੀਆਂ, ਜਦੋਂਕਿ ਦੂਜੇ ਪੜਾਅ ਵਿੱਚ 17 ਜ਼ਿਲ੍ਹਿਆਂ ਦੀਆਂ 94 ਸੀਟਾਂ ‘ਤੇ ਵੋਟਾਂ ਪੈਣਗੀਆਂ ਅਤੇ ਤੀਸਰੇ ਪੜਾਅ ਵਿੱਚ 15 ਜ਼ਿਲ੍ਹਿਆਂ ਦੀਆਂ 78 ਸੀਟਾਂ ‘ਤੇ ਵੋਟਿੰਗ ਕੀਤੀ ਜਾਵੇਗੀ।
ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਸਾਹਮਣੇ ਆਉਣਗੇ । ਇਸਦੇ ਨਾਲ ਹੀ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (MCC) ਲਾਗੂ ਹੋ ਗਈ ਹੈ। MCC ਦੇ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਨੇ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਹਨ।