bharat bandh rahul gandhi says: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ‘ਭਾਰਤ ਬੰਦ’ ਦੀ ਹਮਾਇਤ ਕਰਦਿਆਂ ਦਾਅਵਾ ਕੀਤਾ ਕਿ ਸੰਸਦ ਦੁਆਰਾ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਦੇਸ਼ ਦੇ ਕਿਸਾਨਾਂ ਨੂੰ ਗੁਲਾਮ ਬਣਾ ਦੇਣਗੇ। ਪਾਰਟੀ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਅਤੇ ਦੋਸ਼ ਲਾਇਆ ਕਿ ਇਹ ਖੇਤੀਬਾੜੀ ਬਿੱਲ ‘ਈਸਟ ਇੰਡੀਆ ਕੰਪਨੀ ਰਾਜ’ ਦੀ ਯਾਦ ਦਿਵਾਉਣ ਵਾਲੇ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, “ਇੱਕ ਖਰਾਬ ਜੀਐਸਟੀ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਹੈ। ਨਵੇਂ ਖੇਤੀਬਾੜੀ ਕਾਨੂੰਨ ਸਾਡੇ ਕਿਸਾਨਾਂ ਨੂੰ ਗੁਲਾਮ ਬਣਾ ਦੇਣਗੇ।”
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੀਜੇਪੀ ‘ਤੇ ਸਖਤ ਹਮਲਾ ਬੋਲਿਆ ਹੈ। ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ- “MSP ਕਿਸਾਨਾਂ ਤੋਂ ਖੋਹ ਲਈ ਜਾਵੇਗੀ। ਕਿਸਾਨਾਂ ਨੂੰ ਠੇਕੇਦਾਰੀ ਖੇਤੀ ਰਾਹੀਂ ਅਰਬਪਤੀਆਂ ਦੇ ਗੁਲਾਮ ਬਣਨ ਲਈ ਮਜਬੂਰ ਕੀਤਾ ਜਾਵੇਗਾ। ਨਾ ਤਾਂ ਉਨ੍ਹਾਂ ਨੂੰ ਕੀਮਤ ਮਿਲੇਗੀ ਅਤੇ ਨਾ ਹੀ ਸਨਮਾਨ। ਕਿਸਾਨ ਆਪਣੇ ਹੀ ਖੇਤ ‘ਚ ਮਜ਼ਦੂਰ ਬਣੇਗਾ। ਖੇਤੀਬਾੜੀ ਬਿੱਲ ਈਸਟ ਇੰਡੀਆ ਕੰਪਨੀ ਰਾਜ ਦੀ ਯਾਦ ਦਿਵਾਉਂਦਾ ਹੈ। ਅਸੀਂ ਇਸ ਬੇਇਨਸਾਫੀ ਦੀ ਇਜ਼ਾਜ਼ਤ ਨਹੀਂ ਦੇਵਾਂਗੇ।”