Farmers announced to continue : ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਦਿਨ ਤੋਂ ਰੇਲ ਰੋਕੋ ਅੰਦੋਲਨ ਨੂੰ ਸ਼ੁਰੂ ਕਰਦਿਆਂ ਰੇਲਵੇ ਟਰੈਕ ’ਤੇ ਮੋਰਚਾ ਲਗਾ ਲਿਆ ਗਿਆ ਸੀ। ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਹੁਣ ਕਿਸਾਨਾਂ ਨੇ ਇਹ ਅੰਦੋਲਨ 29 ਸਤੰਬਰ ਤੱਕ ਕਰਨ ਦਾ ਐਲਾਨ ਕੀਤਾ ਹੈ। ਅੱਜ ਪੰਜਾਬ ਬੰਦ ਨੂੰ ਸੂਬੇ ਵਿੱਚ ਵੱਡੇ ਪੱਧਰ ’ਤੇ ਸਮਰਥਨ ਮਿਲਿਆ ਹੈ ਤੇ ਹੁਣ ਉਨ੍ਹਾਂ ਨੇ ਇਸ ਅੰਦੋਲਨ ਨੂੰ ਚਾਰ ਦਿਨ ਤੱਕ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ।
ਇੱਥੇ ਦਸਣਯੋਗ ਹੈ ਕਿ ਪਹਿਲਾਂ ਕਿਸਾਨਾਂ ਨੇ 23 ਸਤੰਬਰ ਤੋਂ 48 ਘੰਟੇ ਲਈ ਯਾਨੀ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਰੱਖਣ ਦਾ ਐਲਾਨ ਕੀਤਾ ਸੀ। ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਵਿੱਚੋਂ 14 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ। ਵੀਰਵਾਰ ਨੂੰ ਸ਼ੁਰੂ ਹੋਏ ਇਹ ਧਰਨੇ 48 ਘੰਟੇ ਚੱਲਣਗੇ ਅਤੇ ਅਗਲੀ ਰਣਨੀਤੀ ਬਾਅਦ ‘ਚ ਐਲਾਨ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਾਰੇ ਵਰਗ ਚਾਹੇ ਉਹ ਆੜ੍ਹਤੀਏ ਹੋਣ, ਮਜ਼ਦੂਰ ਹੋਣ ਜਾਂ ਵਪਾਰੀ ਹੋਣ, ਉਹ ਕਿਸਾਨਾਂ ਨਾਲ ਇਸ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ, ਇਥੋਂ ਤੱਕ ਕਿ ਕਲਾਕਾਰ ਤੇ ਮੁਲਾਜ਼ਮ ਵੀ ਕਿਸਾਨਾਂ ਦੀ ਹਿਮਾਇਤ ਕਰਦੇ ਨਜ਼ਰ ਆਏ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਥਾਂ-ਥਾਂ ‘ਤੇ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ।