youth kidnap minor girl gunpoint: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਕੁਝ ਨੌਜਵਾਨਾਂ ਨੇ ਜਬਰਦਸਤੀ ਘਰ ‘ਚ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਕੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਲਿਆ। ਇਹ ਘਟਨਾ ਜ਼ਿਲ੍ਹੇ ਦੇ ਥਾਣਾ ਜਮਾਲਪੁਰ ਅਧੀਨ ਤਾਜਪੁਰ ਇਲਾਕੇ ‘ਚ ਵਾਪਰੀ, ਜਿਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਜਮਾਲਪੁਰ ਪੁਲਿਸ ਪਹੁੰਚੀ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਲਾਗਲੇ ਇਲਾਕੇ ‘ਚ ਰਹਿਣ ਵਾਲਾ ਅਭਿਸ਼ੇਕ ਨਾਂ ਦੇ ਨੌਜਵਾਨ ਕਰੀਬ ਪੰਜ ਛੇ ਮਹੀਨੇ ਤੋਂ ਉਨ੍ਹਾਂ ਦੀ ਨਾਬਾਲਿਗ ਲੜਕੀ ਦਾ ਪਿੱਛਾ ਕਰ ਰਿਹਾ ਸੀ। ਵਾਰਦਾਤ ਵਾਲੀ ਰਾਤ ਕਰੀਬ ਸਾਢੇ ਅੱਠ ਵਜੇ ਅਭਿਸ਼ੇਕ ਉਸ ਦੀ ਮਾਂ ਉਸ ਦੀ ਭੈਣ ਅਤੇ ਕਰੀਬ ਪੰਜ ਛੇ ਅਣਪਛਾਤੇ ਲੋਕਾਂ ਨਾਲ ਉਨ੍ਹਾਂ ਦੇ ਘਰ ਜਬਰਦਸਤੀ ਦਾਖਲ ਹੋਈ ਅਤੇ ਆਉਂਦੇ ਹੀ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਪਰਿਵਾਰ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋਸ਼ੀਆਂ ਨੇ ਗੰਨ ਪੁਆਇੰਟ ਉੱਪਰ ਉਨ੍ਹਾਂ ਦੀ ਨਾਬਾਲਿਗ ਲੜਕੀ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ।ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਲਵਿੰਦਰ ਪਾਲ ਨੇ ਦੱਸਿਆ ਕਿ ਉਕਤ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।