Women Cancer foods: ਪੁਰਸ਼ਾਂ ਦੇ ਮੁਕਾਬਲੇ ਔਰਤਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਦੇ ਲਈ ਉਨ੍ਹਾਂ ਨੂੰ ਆਪਣੀ ਡਾਇਟ ਵਿਚ ਪੌਸ਼ਟਿਕ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਸੁਪਰ ਫੂਡਜ਼ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਆਪਣੀ ਡੇਲੀ ਰੁਟੀਨ ‘ਚ ਸ਼ਾਮਿਲ ਕਰਕੇ ਇਮਿਊਨਿਟੀ ਵਧਾਉਣ ਦੇ ਨਾਲ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲੇਗੀ।
ਆਂਡਾ: ਪ੍ਰੋਟੀਨ, ਆਇਰਨ, ਵਿਟਾਮਿਨ, ਫਾਈਬਰ, ਫੋਲੇਟ, ਕੈਲਸ਼ੀਅਮ ਆਦਿ ਨਾਲ ਭਰਪੂਰ ਆਂਡੇ ਦਾ ਸੇਵਨ ਕਰਨ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਖ਼ਾਸ ਤੌਰ ‘ਤੇ ਅਨੀਮੀਆ ਨਾਲ ਗ੍ਰਸਤ ਔਰਤਾਂ ਨੂੰ ਇਸ ਦਾ ਸੇਵਨ ਕਰਨ ਨਾਲ ਖੂਨ ਦੀ ਕਮੀ ਪੂਰੀ ਹੋਣ ਵਿੱਚ ਮਦਦ ਮਿਲਦੀ ਹੈ।
ਦਹੀਂ: ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਕਾਰਨ ਰੋਜ਼ਾਨਾ 1 ਕੌਲੀ ਦਹੀਂ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਮਿਲਦੀ ਹੈ। ਦਰਅਸਲ ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਕੈਲਸੀਅਮ ਦੀ ਜ਼ਰੂਰਤ ਹੁੰਦੀ ਹੈ। ਪਾਚਨ ਪ੍ਰਣਾਲੀ ਇਸਦੇ ਸੇਵਨ ਨਾਲ ਮਜ਼ਬੂਤ ਹੁੰਦੀ ਹੈ ਅਤੇ ਇਮਿਊਨਿਟੀ ਵਧਦੀ ਹੈ। ਇਸ ਤਰ੍ਹਾਂ ਵਿਅਕਤੀ ਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਸੋਇਆਬੀਨ: ਸੋਇਆਬੀਨ ਵਿੱਚ ਕੈਲਸ਼ੀਅਮ, ਆਇਰਨ, ਵਿਟਾਮਿਨ, ਮੈਗਨੀਸ਼ੀਅਮ ਅਤੇ ਫੋਲੇਟ ਆਦਿ ਤੱਤ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਨਿਯਮਿਤ ਰੂਪ ਵਿੱਚ ਲੈਣ ਨਾਲ ਬ੍ਰੈਸਟ ਕੈਂਸਰ ਹੋਣ ਦਾ ਖ਼ਤਰਾ ਨੂੰ ਕਈ ਗੁਣਾਂ ਘੱਟ ਜਾਂਦਾ ਹੈ।
ਪਾਲਕ: ਕੈਲਸ਼ੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਪਾਲਕ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਇਕੋ ਸਬਜ਼ੀ ਤੋਂ ਹੀ ਮਿਲ ਜਾਂਦੇ ਹਨ। ਇਸ ਦਾ ਸਬਜ਼ੀ ਜਾਂ ਸੂਪ ਦੇ ਰੂਪ ਵਿਚ ਸੇਵਨ ਕੀਤਾ ਜਾ ਸਕਦਾ ਹੈ। ਪਾਲਕ ਵਿਟਾਮਿਨ-ਏ ਅਤੇ ਫਾਈਬਰ ਦਾ ਉੱਚ ਸਰੋਤ ਹੋਣ ਕਰਕੇ ਇਸ ਨਾਲ ਸਰੀਰ ਨੂੰ ਸਹੀ ਮਾਤਰਾ ‘ਚ ਖੂਨ ਮਿਲਣ ਦੇ ਨਾਲ ਕਈ ਤਰ੍ਹਾਂ ਦੇ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
ਅਮਰੂਦ: ਵਿਟਾਮਿਨ-ਸੀ ਦਾ ਸਹੀ ਸਰੋਤ ਹੋਣ ਦੇ ਨਾਲ ਇਸ ਵਿਚ ਹੋਰ ਜ਼ਰੂਰੀ ਤੱਤ ਵੀ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਸ ਦਾ ਸੇਵਨ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਨਾਲ ਹੀ ਇਹ ਸਕਿਨ ਨੂੰ ਜਵਾਨ ਰੱਖਣ ਵਿਚ ਮਦਦ ਕਰਦਾ ਹੈ।