Blood Pressure control juice: ਹਾਈ ਬਲੱਡ ਪ੍ਰੈਸ਼ਰ ਦੀਆਂ ਸਮੱਸਿਆਵਾਂ ਅੱਜ ਕੱਲ ਹਰ ਉਮਰ ਦੇ ਲੋਕਾਂ ਵਿੱਚ ਆਮ ਹਨ। ਖਾਣ ਪੀਣ ਵਿੱਚ ਲਾਪਰਵਾਹੀ ਅਤੇ ਸਹੀ ਖੁਰਾਕ ਨਾ ਖਾਣ ਕਾਰਨ ਤੁਹਾਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਵਧਣ ਨਾਲ ਦਿਲ ‘ਤੇ ਗਹਿਰਾ ਅਸਰ ਹੋਣ ਨਾਲ ਹਾਰਟ ਅਟੈਕ ਦਾ ਖ਼ਤਰਾ ਰਹਿੰਦਾ ਹੈ। ਇਸ ਦੇ ਨਾਲ ਸ਼ੂਗਰ ਅਤੇ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਵੀ ਤੇਜ਼ੀ ਨਾਲ ਵਧਦੀਆਂ ਹਨ। ਇਸ ਤੋਂ ਬਚਣ ਲਈ ਤੁਸੀਂ ਰੋਜ਼ ਦੇ ਰੁਟੀਨ ਵਿਚ ਕੁਝ ਤਬਦੀਲੀਆਂ ਨਾਲ ਤਾਜ਼ੇ ਫਲਾਂ ਦਾ ਜੂਸ ਵੀ ਪੀ ਸਕਦੇ ਹੋ। ਇਸ ਲਈ ਆਓ ਅੱਜ ਅਸੀਂ ਤੁਹਾਨੂੰ 5 ਜੂਸਾਂ ਬਾਰੇ ਦੱਸਦੇ ਹਾਂ ਜਿਨ੍ਹਾਂ ‘ਚੋਂ ਕਿਸੀ ਇੱਕ ਜੂਸ ਨੂੰ ਸਵੇਰੇ ਨਾਸ਼ਤੇ ‘ਚ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹੇਗਾ ਅਤੇ ਬਿਮਾਰੀਆਂ ਤੋਂ ਬਚਾਅ ਰਹੇਗਾ।
ਚੁਕੰਦਰ ਦਾ ਜੂਸ: ਚੁਕੰਦਰ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ ਵੱਧਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ ਖੂਨ ਨੂੰ ਵਧਾਉਣ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ। ਵੈਸੇ ਇਸ ਦੇ ਜੂਸ ਦੀ ਤੁਲਨਾ ‘ਚ ਕੱਚਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਕਰਦਾ ਹੈ।
ਨਾਰੀਅਲ ਪਾਣੀ: ਗੁਣਾਂ ਨਾਲ ਭਰਪੂਰ ਨਾਰੀਅਲ ਪਾਣੀ ਦਾ ਸੇਵਨ ਕਰਨ ਨਾਲ ਬਿਮਾਰੀਆਂ ਲੱਗਣ ਦਾ ਖ਼ਤਰਾ ਕਈ ਗੁਣਾਂ ਘੱਟ ਹੁੰਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਇਕ ਅਧਿਐਨ ਦੇ ਅਨੁਸਾਰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਾਰੀਅਲ ਪਾਣੀ ਦਾ ਸੇਵਨ ਕਰਨ ਲਈ 15 ਦਿਨ ਦਿੱਤੇ ਗਏ ਸਨ। ਫਿਰ ਇਹ ਪਾਇਆ ਗਿਆ ਕਿ ਸਿਸਸਟੋਲਿਕ ਬਲੱਡ ਪ੍ਰੈਸ਼ਰ 71% ਘੱਟ ਹੋਇਆ। ਇਸਦੇ ਉਲਟ ਡਾਇਸਟੋਲਿਕ ਬਲੱਡ ਪ੍ਰੈਸ਼ਰ ਵਿਚ ਪਾਣੀ ਘੱਟ ਪੀਣ ਵਾਲੇ ਲੋਕਾਂ ਦੀ ਤੁਲਨਾ ਵਿਚ 29% ਘੱਟ ਕੀਤਾ ਗਿਆ ਸੀ। ਨਾਰੀਅਲ ਦੇ ਪਾਣੀ ਵਿਚ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਸਰੀਰ ਵਿਚ ਸੋਡੀਅਮ ਦੇ ਪ੍ਰਭਾਵ ਨੂੰ ਘਟਾਉਣ ਵਿਚ ਮਦਦ ਕਰਦੀ ਹੈ।
ਗੁੜਹਲ ਦੇ ਫੁੱਲਾਂ ਦਾ ਜੂਸ: ਇਕ ਖੋਜ ਦੇ ਅਨੁਸਾਰ ਗੁੜਹਲ ਦੀ ਚਾਹ ਜਾਂ ਜੂਸ ਦਾ ਸੇਵਨ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਦਿਲ ਦੀ ਸਿਹਤ ਨੂੰ ਵੀ ਕਾਇਮ ਰੱਖਦਾ ਹੈ। ਇਸ ਵਿਚ ਮੌਜੂਦ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਆ ਗੁਣ ਹਾਈ ਬਲੱਡ ਦੀ ਸਮੱਸਿਆ ਨੂੰ ਦੂਰ ਕਰਕੇ ਸਰੀਰ ਨੂੰ ਹੋਰ ਬਿਮਾਰੀਆਂ ਦੀ ਪਕੜ ਤੋਂ ਵੀ ਬਚਾਉਂਦਾ ਹੈ।
ਟਮਾਟਰ ਦਾ ਜੂਸ: ਟਮਾਟਰ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਨੂੰ ਰੋਜ਼ਾਨਾ ਕੱਚਾ ਅਤੇ 1 ਗਲਾਸ ਜੂਸ ਲੈਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ ਅਤੇ ਦਿਲ ਦੀ ਸਿਹਤ ਬਣੀ ਰਹਿੰਦੀ ਹੈ। ਜਾਪਾਨੀ ਖੋਜਕਰਤਾਵਾਂ ਦੇ ਅਨੁਸਾਰ ਇਸ ਦਾ ਜੂਸ ਰੋਜ਼ਾਨਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਅਤੇ ਐਲਡੀਐਲ ਕੋਲੈਸਟ੍ਰੋਲ ਕੰਟਰੋਲ ਵਿੱਚ ਰਹਿੰਦਾ ਹੈ। ਇਸ ਦੇ ਨਾਲ ਸੋਡੀਅਮ ਦੀ ਬੇਵਜ੍ਹਾ ਵਰਤੋਂ ਤੋਂ ਬਚਣ ਲਈ ਤਾਜ਼ੇ ਟਮਾਟਰ ਦਾ ਜੂਸ ਪੀਣਾ ਵਧੀਆ ਹੈ। 2019 ਵਿੱਚ ਜਪਾਨ ਵਿੱਚ ਕੀਤੀ ਗਈ ਇੱਕ ਖੋਜ ਵਿੱਚ ਲੋਕਾਂ ਨੂੰ ਰੋਜ਼ਾਨਾ 1 ਕੱਪ ਟਮਾਟਰ ਦਾ ਜੂਸ ਦਿੱਤਾ ਗਿਆ। ਫਿਰ ਇਹ ਪਾਇਆ ਗਿਆ ਕਿ ਟਮਾਟਰ ਦਾ ਜੂਸ ਪੀਣ ਨਾਲ ਸਿਸਟੌਲਿਕ ਅਤੇ ਡਾਇਸਟੋਲਿਕ ਬਲੱਡ ਪ੍ਰੈਸ਼ਰ ਦੋਵਾਂ ਨੂੰ ਕਾਬੂ ਕਰਨ ਵਿਚ ਮਦਦ ਕਰਦਾ ਹੈ।
ਅਨਾਰ ਦਾ ਜੂਸ: ਅਨਾਰ ਵਿਚ ਵਿਟਾਮਿਨ, ਆਇਰਨ, ਫੋਲੇਟ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦੇ ਜੂਸ ਦਾ ਸੇਵਨ ਇਮਿਊਨਿਟੀ ਨੂੰ ਮਜ਼ਬੂਤ ਕਰਨ ਅਤੇ ਬਿਮਾਰੀਆਂ ਦੇ ਵਿਰੁੱਧ ਲੜਨ ਦੀ ਤਾਕਤ ਦਿੰਦਾ ਹੈ। ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ। ਸਾਲ 2016 ਵਿੱਚ ਕੀਤੀ ਗਈ ਇੱਕ ਖੋਜ ਦੇ ਅਨੁਸਾਰ ਇਸ ਵਿੱਚ ਮੌਜੂਦ ਦੋਵੇਂ ਸਿਸਟਲਿਕ ਅਤੇ ਡਾਇਸਟੋਲਿਕ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਸਹਾਇਤਾ ਕਰਦੇ ਹਨ। ਨਾਲ ਹੀ ਰੋਜ਼ਾਨਾ 240 ਮਿ.ਲੀ. ਅਨਾਰ ਦਾ ਜੂਸ ਪੀਣ ਨਾਲ ਡਾਇਸਟੋਲਿਕ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ।