Excise department seizes : ਫਿਰੋਜ਼ਪੁਰ : ਐਕਸਾਈਜ਼ ਵਿਭਾਗ ਨੇ ਅੱਜ ਜਿਲ੍ਹਾ ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਬਾਰਡਰ ਨੇੜੇ ਸਤਰੁਜ ਦਰਿਆ ਕੋਲ ਛਾਪੇਮਾਰੀ ਕੀਤੀ ਜਿਸ ਦੌਰਾਨ ਉਨ੍ਹਾਂ ਨੂੰ ਕਾਫੀ ਵੱਡੀ ਗਿਣਤੀ ਵਿਚ ਗੈਰ-ਕਾਨੂੰਨੀ ਸ਼ਰਾਬ ਤੇ ਲਾਹਣ ਬਰਾਮਦ ਹੋਈ ਹੈ।
ਫਿਰੋਜ਼ਪੁਰ ਦੇ ਈ. ਟੀ. ਓ. ਕਰਮਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਪਿੰਡ ਅਲੀ ਦੇ ਖੇਤਰ ‘ਚ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੇ ਉਕਤ ਥਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਉਨ੍ਹਾਂ ਨੂੰ ਸਤਲੁਜ ਦਰਿਆ ਨੇੜੇ ਤਿਆਰ ਕੀਤੀ ਜਾ ਰਹੀ ਵੱਡੀ ਮਾਤਰਾ ‘ਚ ਕੱਚੀ ਲਾਹਣ, 18 ਤਰਪਾਲਾਂ, 3 ਟਿਊਬਾਂ ਅਤੇ ਇਸ ਤੋਂ ਇਲਾਵਾ ਹੋਰ ਵੀ ਸਾਮਾਨ ਪ੍ਰਾਪਤ ਹੋਇਆ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦੇਖਦੇ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਪਰ ਜਲਦ ਹੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।