Rahul Gandhi will : ਚੰਡੀਗੜ੍ਹ : ਸੰਸਦ ‘ਚ ਤਿੰਨ ਖੇਤੀ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਵੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ 2 ਅਕਤੂਬਰ ਤੋਂ 4 ਅਕਤੂਬਰ ਤੱਕ ਪੰਜਾਬ ਦੌਰੇ ‘ਤੇ ਆਉਣਗੇ। ਕਿਸਾਨੀ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ ਕੇਂਦਰ ਸਰਕਾਰ ਖਿਲਾਫ ਇਹ ਦੌਰਾ ਕਰਨਗੇ ਜੋ ਲੋਕ ਸਭਾ ਖੇਤਰ ਫਤਿਹਗੜ੍ਹ ਸਾਹਿਬ ਦੇ ਬੱਧਨੀ ਕਲਾਂ ਤੋਂ ਸ਼ੁਰੂ ਹੋ ਕੇ ਰਾਏਕੋਟ ਤੱਕ ਚੱਲੇਗਾ। ਰਾਹੁਲ ਗਾਂਧੀ ਵੱਲੋਂ 2 ਅਕਤੂਬਰ ਨੂੰ ਟਰੈਕਟਰ ਰੋਡ ਸ਼ੋਅ ਕੱਢਿਆ ਜਾਵੇਗਾ।
ਇਸ ਤੋਂ ਇਲਾਵਾ 3 ਨੂੰ ਰਾਹੁਲ ਗਾਂਧੀ ਲੋਕ ਸਭਾ ਖੇਤਰ ਸੰਗਰੂਰ ਦੇ ਧੂਰੀ ਖੇਤਰ ਤੋਂ ਸ਼ੁਰੂ ਹੋ ਕੇ ਪਟਿਆਲਾ ਲੋਕ ਸਭਾ ਖੇਤਰ ਦੇ ਸਮਾਣਾ ਤੱਕ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ 4 ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ ਹਰਿਆਣਾ ਤੱਕ ਇਸ ਦੌਰੇ ਦੇ ਜਾਣ ਦੀ ਖਬਰ ਹੈ। ਪੰਜਾਬ ਕਾਂਗਰਸ ਨੇ ਪਹਿਲਾਂ ਹੀ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿੱਚ ਟਰੈਕਟਰ ਰੈਲੀਆਂ ਕਰਨ ਦੀ ਯੋਜਨਾ ਬਣਾਈ ਸੀ। ਰੈਲੀਆਂ ਤਿੰਨ ਕਾਨੂੰਨਾਂ ਵਿਰੁੱਧ ਪਾਰਟੀ ਦੇ ਦੋ ਮਹੀਨੇ ਦੇ ਦੇਸ਼ ਵਿਆਪੀ ਅੰਦੋਲਨ ਦਾ ਹਿੱਸਾ ਹੋਣਗੀਆਂ।