Brindar Dhillon granted bail : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਦਿੱਲੀ ਵਿਖੇ ਰੋਸ ਪ੍ਰਗਟਾਵਾ ਕਰਦੇ ਹੋਏ ਟਰੈਕਟਰ ਸਾੜਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਬਰਿੰਦਰ ਢਿੱਲੋਂ ਇੰਚਾਰਜ ਬੰਟੀ ਸ਼ੈਲਕੇ ਨੂੰ ਤਿਹਾੜ ਜੇਲ੍ਹ ਵਿੱਚ ਜੱਜ ਸਾਹਮਣੇ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਵੱਲੋਂ ਬਰਿੰਦਰ ਢਿੱਲੋਂ ਅਤੇ ਬੰਟੀ ਨੂੰ 1 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ, ਪਰ ਬਰਿੰਦਰ ਢਿੱਲੋਂ ਨੂੰ ਹੁਣ ਜ਼ਮਾਨਤ ਮਿਲ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਯੂਥ ਕਾਂਗਰਸ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਦਿੱਲੀ ਦੇ ਇੰਡੀਆ ਗੇਟ ‘ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਿੱਲੀ ਦੇ ਇੰਡੀਆ ਗੇਟ ’ਤੇ ਕਿਸਾਨ ਵਿਰੋਧੀ ਕਾਨੂੰਨ ਦਾ ਵਿਰੋਧ ਕਰਦੇ ਹੋਏ ਟਰੈਕਟਰ ਸਾੜਿਆ ਗਿਆ ਸੀ। ਇਸ ਸੰਬੰਧੀ ਦਿੱਲੀ ਦੇ ਥਾਣਾ ਤਿਲਕ ਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਸ ਮਾਮਲਾ ਵਿੱਚ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੇ ਕੁਝ ਹੋਰਨਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।