Candle march in Chandigarh : ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਹਥਰਾਸ ਵਿੱਚ ਇੱਕ ਲੜਕੀ ਨਾਲ ਹੋਏ ਸਮੂਹਿਕ ਬਲਾਤਕਾਰ ਖਿਲਾਫ ਬੁੱਧਵਾਰ ਸ਼ਾਮ ਸੈਕਟਰ- 17 ਪਲਾਜ਼ਾ ਵਿਖੇ ਇੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਵਿੱਚ ਸਟੂਡੈਂਟਸ ਫਾਰ ਸੁਸਾਇਟੀ (ਐਸ.ਐਫ.ਐੱਸ.), ਪੰਜਾਬ ਸਟੂਡੈਂਟ ਯੂਨੀਅਨ (ਪੀਐਸਯੂ), ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ (ਏ ਆਈ ਐਸ ਏ), ਸਟੂਡੈਂਟਸ ਫੈਡਰੇਸ਼ਨ ਆਫ ਯੂਨੀਅਨ (ਐਸ ਐਫ ਆਈ) ਸਮੇਤ ਵਿਦਿਆਰਥੀ ਅਤੇ ਹੋਰ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸ ਦੌਰਾਨ ਪੀੜਤਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਸਾਰੇ ਲੋਕਾਂ ਨੇ ਕੈਂਡਲ ਮਾਰਚ ਕੱਢ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਪ੍ਰੋਫੈਸਰ ਮਨਜੀਤ ਨੇ ਕਿਹਾ ਕਿ ਲੜਕੀ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਪੁਲਿਸ ਇਸ ਕੇਸ ਨੂੰ ਦਬਾ ਰਹੀ ਹੈ। ਇਸ ਕਾਰਨ ਰਾਤ ਨੂੰ ਪੀੜਤਾ ਦਾ ਪਰਿਵਾਰ ਦੇ ਵਿਰੋਧ ਦੇ ਬਾਵਜੂਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਾਡੀ ਅਪੀਲ ਹੈ ਕਿ ਇਸ ਫਾਸਟ ਟ੍ਰੈਕ ‘ਤੇ ਲਿਆਇਆ ਜਾਵੇ ਤਾਂ ਜੋ ਦੋਸ਼ੀਆਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ।
ਦੱਸਣਯੋਗ ਹੈ ਕਿ ਏਬੀਵੀਪੀ ਨੇ ਬੁੱਧਵਾਰ ਨੂੰ ਹਾਥਰਸ ਦੀ ਧੀ ’ਤੇ ਤਸ਼ੱਦਦ ਵਿਰੁੱਧ ਪੀਯੂ ਮਾਰਕੀਟ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੋਸਟਰਾਂ ਦੇ ਰਾਹੀਂ ਸੁਨੇਹਾ ਭੇਜਿਆ ਗਿਆ ਕਿ ਉਸਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ। ਨਾਲ ਹੀ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਏਬੀਵੀਪੀ ਨੇ ਮੰਗ ਕੀਤੀ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ ਨੂੰ ਟਰਾਂਸਫਰ ਕੀਤਾ ਜਾਵੇ। ਪਰਿਵਾਰ ਨੂੰ ਜਿੰਨੀ ਜਲਦੀ ਹੋ ਸਕੇ ਨਿਆਂ ਮਿਲਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਧੀਆਂ ‘ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਏਬੀਵੀਪੀ ਵਰਕਰ ਜਤਿਨ ਸਿੰਘ, ਪ੍ਰਿਆ ਸ਼ਰਮਾ ਆਦਿ ਹਾਜ਼ਰ ਸਨ।