School bus operators : ਪੰਜਾਬ ਵਿੱਚ ਕਿਸਾਨਾਂ ਤੋਂ ਬਾਅਦ ਹੁਣ 50 ਹਜ਼ਾਰ ਸਕੂਲ ਬੱਸ ਅਪਰੇਟਰ ਸੜਕਾਂ ‘ਤੇ ਆਉਣ ਲਈ ਤਿਆਰ ਹਨ। ਬੱਸ ਡਰਾਈਵਰਾਂ ਦਾ ਕਹਿਣਾ ਹੈ ਕਿ ਉਹ ਲੌਕਡਾਊਨ ਵਿੱਚ ਸਕੂਲ ਬੰਦ ਹੋਣ ਕਾਰਨ ਸੜਕਾਂ ’ਤੇ ਆ ਗਏ ਆਏ ਹਨ। ਸਕੂਲ ਵਾਹਨਾਂ ਦੀ EMI ਨਹੀਂ ਦੇ ਪਾ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੌਕਡਾਊਨ ਦੌਰਾਨ ਉਨ੍ਹਾਂ ਦੇ ਸਾਰੇ ਟੈਕਸ ਮਾਫ਼ ਕੀਤੇ ਜਾਣ। ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ 15 ਅਕਤੂਬਰ ਤੱਕ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਪਟਿਆਲੇ ਵਿੱਚ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਕੇ ਵਾਹਨਾਂ ਦੀਆਂ ਚਾਬੀਆਂ ਸੌਂਪ ਦੇਣਗੇ।
ਸਕੂਲ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਹੈੱਪੀ, ਉਪ ਪ੍ਰਧਾਨ ਜਸਮੀਤ ਸਿੰਘ, ਜਨਰਲ ਸਕੱਤਰ ਰਾਜਵਿੰਦਰ ਸਿੰਘ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਨੇ ਲੌਕਡਾਊਨ ਵਿੱਚ ਸਾਰੇ ਵਰਗਾਂ ਨੂੰ ਰਾਹਤ ਦਿੱਤੀ ਹੈ ਪਰ ਸਕੂਲ ਕਾਲਜ ਬੱਸ ਚਾਲਕਾਂ ਨੂੰ ਅਣਦੇਖਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਇੱਕ-ਦੋ ਸਾਲਾਂ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕੀਤੀ ਹੈ। ਸਕੂਲ ਮਹੀਨੇ ਤੋਂ ਸਕੂਲ-ਕਾਲਜ ਬੰਦ ਹਨ। ਬੱਸਾਂ ਨਹੀਂ ਚੱਲ ਰਹੀਆਂ ਹਨ। ਆਪ੍ਰੇਟਰਾਂ ਦੀਆਂ ਬੱਸਾਂ ਖੜ੍ਹੀਆਂ ਹਨ। ਕਮਾਈ ਦੇ ਸਾਧਨ ਖਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਖੜ੍ਹੀਆਂ ਬੱਸਾਂ ਦੇ ਟੈਕਸ, ਕਿਸ਼ਤ, ਪਾਸਿੰਗ, ਬੀਮਾ ਆਦਿ ਲਗਾਤਾਰ ਵਧ ਰਹੇ ਹਨ। ਹੈਪੀ ਨੇ ਕਿਹਾ ਕਿ ਆਪ੍ਰੇਟਰਾਂ ਨੂੰ ਫਾਈਨਾਂਸਰਾਂ ਤੋਂ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਸਕੂਲ-ਕਾਲਜ ਪੂਰੀ ਤਰ੍ਹਾਂ ਨਹੀਂ ਖੁੱਲਦੇ, ਉਦੋਂ ਤੱਕ ਟੈਕਸ, ਬੀਮਾ, ਪਾਸਿੰਗ ਅਤੇ ਕਿਸ਼ਤਾਂ ਆਦਿ ’ਤੇ ਪਾਬੰਦੀ ਲਗਾਈ ਜਾਵੇ। ਇਸ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਧੀਰਾ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਕਈ ਆਪਰੇਟਰ ਮੌਜੂਦ ਸਨ।