pm modi wishes friend trump: ਨਵੀਂ ਦਿੱਲੀ: ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਦੇ ਕੋਰੋਨਾਵਾਇਰਸ ਸਕਾਰਾਤਮਕ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਟਰੰਪ ਨੇ ਖੁਦ ਸ਼ੁੱਕਰਵਾਰ ਸਵੇਰੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਇੱਕ ਮਹੀਨਾ ਪਹਿਲਾ ਕੋਰੋਨਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿੱਚ ਕਿਹਾ, “ਮੈਂ ਆਪਣੇ ਦੋਸਤ ਡੋਨਾਲਡ ਟਰੰਪ ਅਤੇ ਪਹਿਲੀ ਮਹਿਲਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।”
ਰਾਸ਼ਟਰਪਤੀ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਅਤੇ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ। ਟਰੰਪ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਟਰੰਪ ਨੇ ਇੱਕ ਟਵੀਟ ਵਿੱਚ ਲਿਖਿਆ, “ਅੱਜ ਰਾਤ ਮੇਰੀ ਅਤੇ ਮੇਲਾਨੀਆ ਦੀ ਜਾਂਚ ਰਿਪੋਰਟ ਸਕਾਰਾਤਮਕ ਆਈ ਹੈ। ਅਸੀਂ ਜਲਦੀ ਹੀ ਆਪਣੀ ਏਕਾਂਤਵਾਸ ਅਤੇ ਰਿਕਵਰੀ ਪ੍ਰਕਿਰਿਆ ਸ਼ੁਰੂ ਕਰਾਂਗੇ।”